
ਮੁੱਖਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਕੈਬਨਿਟ ਬੈਠਕ ਹੋਈ ਜਿਸ ਵਿੱਚ ਕਈ ਅਹਿਮ ਫੈਸਲੇ ਲਏ ਗਏ। ਵੱਡਾ ਫੈਸਲਾ ਇੱਕਲਿਆਂ ਲੋਕਸਭਾ ਚੋਣਾਂ ਲੜਣ ਨੂੰ ਲੈ ਕੇ ਹੈ। ਇਸ ਤੋਂ ਇਲਾਵਾ ਮੁੱਖਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਡੋਰ ਟੂ ਡੋਰ ਡਿਲੀਵਰੀ ਸਕੀਮ ਨੂੰ ਲਾਗੂ ਕਰਨ ਜਾ ਰਹੀ ਹੈ ਜਿਸ ਦੇ ਤਹਿਤ ਲਾਭਪਾਤਰੀਆਂ ਦੇ ਘਰਾਂ ਤੱਕ ਰਾਸ਼ਨ ਪਹੁੰਚੇਗਾ। ਇਸ ਤੋਂ ਇਲਾਵਾ ਮਾਨ ਨੇ ਕਿਹਾ ਕਿ ਜੋ ਰਾਸ਼ਨ ਕਾਰਡ ਕੱਟੇ ਗਏ ਸਨ ਹੁਣ ਉਹਨਾਂ ਨੂੰ ਮੁੜ ਬਹਾਲ ਕਰ ਦਿੱਤਾ ਜਾਵੇਗਾ।
ਪੰਜਾਬ ਵਿੱਚ ਕਾਂਗਰਸ ਨਾਲ ਗੱਠਜੋੜ ਨੂੰ ਲੈਕੇ ਹੁਣ ਸਥਿਤੀ ਸਪੱਸ਼ਟ ਹੋ ਗਈ ਹੈ। ਕੈਬਨਿਟ ਬੈਠਕ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਕਿਸੇ ਹੋਰ ਦਲ ਨਾਲ ਗੱਠਜੋੜ ਨਹੀਂ ਕਰੇਗੀ ਸਗੋਂ ਪਾਰਟੀ ਆਪਣੇ ਦਮ ਤੇ ਲੋਕ ਸਭਾ ਚੋਣ ਲੜੇਗੀ ਅਤੇ 13-0 ਦੇ ਫ਼ਰਕ ਨਾਲ ਜਿੱਤੇਗੀ। ਮੁੱਖਮੰਤਰੀ ਨੇ ਦਾਅਵਾ ਕੀਤਾ ਕਿ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਨਾਲ ਤਿਆਰ ਹੈ।