PM ਮੋਦੀ ਵਲੋਂ ਫੌਜ ਨੂੰ ਖੁੱਲ੍ਹੀ ਛੁੱਟੀ, ਕਿਹਾ ਅੱਤਵਾਦ ਕਰ ਦਿਓ ਖ਼ਾਤਮ, ਭਾਰਤ-ਪਾਕਿ ਅਟਾਰੀ ਬਾਰਡਰ ਕੀਤਾ ਬੰਦ
PM Modi gives open leave to all three forces, says terrorism should be completely eradicated

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੂਜੀ ਵਾਰ CCS ਦੀ ਬੈਠਕ ਕਰ ਰਹੇ ਹਨ, ਜਿਸ ਵਿੱਚ ਤਿੰਨਾਂ ਫੌਜਾਂ ਦੇ ਮੁਖੀ, ਰੱਖਿਆ ਮੰਤਰੀ ਰਾਜਨਾਥ ਸਿੰਘ, NSA, CDS ਸ਼ਾਮਲ ਹਨ। ਇਸ ਦੌਰਾਨ ਕੇਂਦਰ ਸਰਕਾਰ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੀ ਹੈ। ਇਸ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਭਾਰਤੀ ਫੌਜਾਂ ਨੂੰ ਖੁੱਲ੍ਹੀ ਛੋਟ ਦੇ ਦਿੱਤੀ ਹੈ। ਪੀਐਮ ਮੋਦੀ ਨੇ ਕਿਹਾ ਕਿ ਅੱਤਵਾਦ ਦਾ ਪੂਰੀ ਤਰ੍ਹਾਂ ਖ਼ਾਤਮਾ ਕੀਤਾ ਜਾਵੇਗਾ। ਇਸ ਦੌਰਾਨ ਇਹ ਵੀ ਕਿਹਾ ਗਿਆ ਕਿ ਅੱਤਵਾਦ ਖ਼ਿਲਾਫ ਐਕਸ਼ਨ ਦਾ ਪਲਾਨ ਵੀ ਫੌਜ ਹੀ ਤਿਆਰ ਕਰੇਗੀ।

ਭਾਰਤ ਅਗਲੇ 24 ਤੋਂ 36 ਘੰਟਿਆਂ ਵਿੱਚ ਕਰੇਗਾ ਫੌਜੀ ਹਮਲਾ
ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਦੇ ਸਖ਼ਤ ਰੁਖ਼ ਤੋਂ ਡਰੇ ਹੋਏ ਪਾਕਿਸਤਾਨ ਨੇ ਦਾਅਵਾ ਕੀਤਾ ਹੈ ਕਿ ਭਾਰਤ ਅਗਲੇ 24 ਤੋਂ 36 ਘੰਟਿਆਂ ਦੇ ਅੰਦਰ ਫੌਜੀ ਕਾਰਵਾਈ ਸ਼ੁਰੂ ਕਰਨ ਦੀ ਤਿਆਰੀ ਕਰ ਰਿਹਾ ਹੈ। ਬੁੱਧਵਾਰ ਨੂੰ ਕੀਤੇ ਗਏ ਇੱਕ ਦਾਅਵੇ ਵਿੱਚ, ਪਾਕਿਸਤਾਨ ਨੇ ਕਿਹਾ ਕਿ ਉਸ ਕੋਲ ਭਾਰਤੀ ਫੌਜੀ ਕਾਰਵਾਈ ਨਾਲ ਸਬੰਧਤ “ਭਰੋਸੇਯੋਗ ਸਬੂਤ” ਹਨ।
ਮੀਟਿੰਗ ਵਿੱਚ ਫੌਜ ਮੁਖੀ ਜਨਰਲ ਉਪੇਂਦਰ ਦਿਵੇਦੀ ਅਤੇ ਜਲ ਸੈਨਾ ਮੁਖੀ ਐਡਮਿਰਲ ਦਿਨੇਸ਼ ਕੇ. ਤ੍ਰਿਪਾਠੀ ਵੀ ਮੌਜੂਦ ਸਨ। ਇਸ ਮਹੱਤਵਪੂਰਨ ਮੀਟਿੰਗ ਵਿੱਚ ਪਹਿਲਗਾਮ ਹਮਲੇ ਤੋਂ ਬਾਅਦ ਸੁਰੱਖਿਆ ਸਥਿਤੀ, ਅੱਤਵਾਦੀਆਂ ਵਿਰੁੱਧ ਚੱਲ ਰਹੇ ਆਪ੍ਰੇਸ਼ਨਾਂ ਅਤੇ ਭਵਿੱਖ ਦੀ ਰਣਨੀਤੀ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਿਵਾਸ ‘ਤੇ ਹੋਈ ਇਸ ਮੀਟਿੰਗ ਵਿੱਚ ਹਮਲੇ ਦੇ ਹਾਲਾਤ, ਸੁਰੱਖਿਆ ਬਲਾਂ ਦੀ ਕਾਰਵਾਈ ਅਤੇ ਭਵਿੱਖ ਦੀ ਰਣਨੀਤੀ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਨੇ ਪਹਿਲਗਾਮ ਹਮਲੇ ਦੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।