ਕੇਂਦਰ ਵਿਚਲੀ ਮੋਦੀ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਗਰੀਬ ਕਲਿਆਣ ਅਨ ਯੋਜਨਾ ‘ਚ 5 ਸਾਲਾਂ ਲਈ ਵਾਧਾ : ਅਮਨਦੀਪ ਸਿੰਘ ਭੱਟੀ
ਕੇਂਦਰ ਦੀ ਮੋਦੀ ਸਰਕਾਰ ਵੱਲੋਂ 80 ਕਰੋੜ ਕਰੀਬ ਪਰਿਵਾਰਾਂ ਨੂੰ ਪ੍ਰਤੀ ਮਹੀਨਾ ਪੰਜ ਕਿਲੋ ਮੁਫਤ ਖੁਰਾਕ ਸਮਗਰੀ ਮੁਹਈਆ ਕਰਾਉਣ ਦਾ ਜੋ ਫੈਸਲਾ ਲਿਆ ਹੈ ਉਹ ਬਹੁਤ ਹੀ ਸ਼ਲਾਘਾਯੋਗ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਐਸ.ਸੀ ਮੋਰਚਾ ਜਨਰਲ ਸਕੱਤਰ ਪੰਜਾਬ ਅਮਨਦੀਪ ਸਿੰਘ ਭੱਟੀ ਨੇ ਆਪਣੇ ਵਿਚਾਰਾਂ ਦੌਰਾਨ ਕੀਤਾ। ਉਹਨਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਗਰੀਬ ਕਲਿਆਣ ਅਨਾਜ ਯੋਜਨਾ ਜਿਸ ਦੀ ਮਿਆਦ 31 ਦਸੰਬਰ 2023 ਤੱਕ ਸੀ ਪਰ ਮੋਦੀ ਸਰਕਾਰ ਵੱਲੋਂ ਇਸ ਵਿੱਚ ਵਾਧਾ ਕਰਦੇ ਅਗਲੇ ਪੰਜ ਸਾਲਾਂ ਤੱਕ ਵਧਾ ਦਿੱਤਾ ਹੈ ਜਿਸ ਵਿੱਚ 11.8 ਲੱਖ ਕਰੋੜ ਰੁਪਏ ਖਰਚ ਕੀਤੇ ਜਾਣਗੇ ।
ਉਹਨਾਂ ਕਿਹਾ ਕਿ ਕੇਂਦਰੀ ਮੰਤਰੀ ਮੰਡਲ ਨੇ 16 ਵਿੱਤ ਕਮਿਸ਼ਨ ਲਈ ਸੰਦਰਭ ਦੀਆਂ ਸ਼ਰਤਾਂ ਮਨਜ਼ੂਰੀ ਦਿੱਤੀ ਹੈ ਅਤੇ 15 ਹਜਾਰ ਮਹਿਲਾ ਸਵੈ ਸਹਾਇਤਾ ਸਮੂਹਾਂ ਨੂੰ ਡਰੋਨ ਮੁਹਈਆ ਕਰਵਾਉਣ ਦੀ ਯੋਜਨਾ ਨੂੰ ਵੀ ਹਰੀ ਝੰਡੀ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਜਿਸ ਤਰ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਇੱਕ ਵੱਡੀ ਤਾਕਤ ਵਜੋਂ ਉਭਰਿਆ ਉਸ ਦਾ ਸਾਰਾ ਸਿਹਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਂਦਾ ਹੈ ਅੱਜ ਭਾਰਤ ਸਾਰੇ ਹੀ ਦੇਸ਼ਾਂ ਵਿੱਚ ਆਪਣੀ ਚੰਗੀ ਛਵੀ ਬਣਾ ਚੁੱਕਾ ਹੈ। ਤੇ ਆਉਣ ਵਾਲੀਆਂ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਵੱਡੀ ਪਾਰਟੀ ਵਜੋਂ ਉਭਰ ਕੇ ਸਾਹਮਣੇ ਆਵੇਗੀ।