
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਯੂਥ ਅਕਾਲੀ ਦਲ ਦੇ ਸਰਪ੍ਰਸਤ ਬਿਕਰਮ ਸਿੰਘ ਮਜੀਠੀਆ ਦੀ ਸਰਪ੍ਰਸਤੀ ਹੇਠ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਨੌਜਵਾਨ ਅਤੇ ਸਰਗਰਮ ਯੂਥ ਅਕਾਲੀ ਆਗੂਆਂ ਤੇਜਿੰਦਰ ਸਿੰਘ ਨਿੱਝਰ ਅਤੇ ਆਕਾਸ਼ਦੀਪ ਸਿੰਘ ਮਿੱਡੂਖੇੜਾ ਨੂੰ ਯੂਥ ਅਕਾਲੀ ਦਲ ਦਾ ਸਕੱਤਰ ਜਨਰਲ ਨਿਯੁਕਤ ਕੀਤਾ ਹੈ