Advertisement





ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਡੇਰਾ ਬਿਆਸ ਵਿਖੇ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਨੇ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਅਮਿਤ ਸ਼ਾਹ ਵਲੋਂ ਇਸ ਦੀ ਜਾਣਕਾਰੀ ਆਪਣੇ ਟਵੀਟਰ ਉਤੇ ਦਿੱਤੀ ਗਈ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਡੇਰੀ ਮੁਖੀ ਨਾਲ ਮੁਲਾਕਾਤ ਕੀਤੀ ਗਈ ਸੀ।
ਅਮਿਤ ਸ਼ਾਹ ਨੇ ਆਪਣੇ ਟਵੀਟਰ ਉਤੇ ਲਿਖਿਆ ਹੈ-ਅੱਜ ਰਾਧਾ ਸੁਆਮੀ ਸਤਿਸੰਗ ਬਿਆਸ ਵਿਖੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨਾਲ ਭੇਂਟ ਕੀਤੀ।
ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ ਲਗਾਤਾਰ ਦਹਾਕਿਆਂ ਤੋਂ ਸਮਾਜ ਵਿੱਚ ਅਧਿਆਤਮਿਕ ਚੇਤਨਾ ਜਗਾ ਕੇ ਮਨੁੱਖਤਾ ਅਤੇ ਸਮਾਜ ਸੇਵਾ ਦਾ ਜੋ ਕਾਰਜ ਕੀਤਾ ਜਾ ਰਿਹਾ ਹੈ, ਉਹ ਆਪਣੇ ਆਪ ਵਿੱਚ ਅਦਭੁਤ ਅਤੇ ਪ੍ਰੇਰਨਾਦਾਇਕ ਹੈ।
Advertisement

