




CM ਚੰਨੀ ਦੀਆਂ ਮੁਸ਼ਕਲਾਂ ਵਧੀਆਂ, ਅਦਾਲਤ ‘ਚ ਪਹੁੰਚਿਆ ਮਾਮਲਾ, 24 ਫਰਵਰੀ ਨੂੰ ਸੁਣਵਾਈ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Charanjit Singh Channi) ਵੱਲੋਂ ਪੰਜਾਬ ਦੇ ਰੂਪਨਗਰ ‘ਚ ਦਿੱਤੇ ਗਏ ਬਿਹਾਰ ਦੇ ਲੋਕਾਂ ‘ਤੇ ਵਿਵਾਦਿਤ ਬਿਆਨ ਨੂੰ ਲੈ ਕੇ ਸਿਆਸੀ ਹੰਗਾਮਾ ਤੇਜ਼ ਹੋ ਗਿਆ ਹੈ। ਇਸੇ ਕੜੀ ਵਿੱਚ ਕਈ ਪਾਰਟੀਆਂ ਦੇ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਬਿਆਨ ਦਾ ਵਿਰੋਧ ਕੀਤਾ ਹੈ।
ਵੀਰਵਾਰ ਨੂੰ ਭਾਜਪਾ ਯੁਵਾ ਮੋਰਚਾ ਦੇ ਉਪ ਪ੍ਰਧਾਨ ਮਨੀਸ਼ ਸਿੰਘ ਦੀ ਅਗਵਾਈ ‘ਚ ਦਰਜਨਾਂ ਭਾਜਪਾ ਵਰਕਰਾਂ ਨੇ ਪਟਨਾ ਦੇ ਕਦਮਕੁਆਨ ਥਾਣੇ ‘ਚ ਪੰਜਾਬ ਦੇ ਮੁੱਖ ਮੰਤਰੀ ਦੇ ਖਿਲਾਫ ਐਫ.ਆਈ.ਆਰ ਦਰਜ ਕਰਕੇ ਉਨ੍ਹਾਂ ਵੱਲੋਂ ਦਿੱਤੇ ਵਿਵਾਦਤ ਬਿਆਨ ਲਈ ਉਨ੍ਹਾਂ ਤੋਂ ਮੁਆਫੀ ਮੰਗਣ ਦੇ ਨਾਲ-ਨਾਲ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ।
ਪੰਜਾਬ ਦੇ ਸੀ.ਐਮ ਚਰਨਜੀਤ ਚੰਨੀ ਖ਼ਿਲਾਫ਼ ਮਾਮਲਾ ਦਰਜ
ਅਬੋਹਰ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੈਲੀ ਵਿੱਚ ਭਾਸ਼ਣ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਡਬਲ ਇੰਜਣ ਵਾਲੀ ਸਰਕਾਰ ਬਣੇਗੀ। ਡਬਲ ਇੰਜਣ ਵਾਲੀ ਸਰਕਾਰ ਦਾ ਮਤਲਬ ਪੰਜਾਬ ਦਾ ਤੇਜ਼ ਵਿਕਾਸ ਹੈ। ਪੰਜਾਬ ਵਿੱਚ ਇਸ ਵਾਰ ਭਾਜਪਾ ਅਤੇ ਐਨਡੀਏ ਦੀ ਸਰਕਾਰ ਬਣੇਗੀ। ਸਾਨੂੰ ਇੱਕ ਵਾਰ ਪੂਰੇ ਪੰਜ ਸਾਲ ਦਾ ਮੌਕਾ ਦਿਓ, ਫਿਰ ਦੇਖੋ ਕਿਵੇਂ ਵਿਕਾਸ ਹੁੰਦਾ ਹੈ। ਪੰਜਾਬ ਵਿੱਚ ਅੱਜ ਮਾਫੀਆ ਰਾਜ ਹੈ। ਭਾਜਪਾ ਇਸ ਨੂੰ ਖਤਮ ਕਰੇਗੀ। ਪ੍ਰਧਾਨ ਮੰਤਰੀ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬਿਹਾਰ ਅਤੇ ਉੱਤਰ ਪ੍ਰਦੇਸ਼ ਦੇ ਲੋਕਾਂ ਸਾਹਮਣੇ ਦਿੱਤੇ ਬਿਆਨ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਇਸ ਬਿਆਨ ਨਾਲ ਸੰਤ ਰਵਿਦਾਸ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਧਰਤੀ ਦਾ ਅਪਮਾਨ ਹੋਇਆ ਹੈ। ਸੰਤ ਰਵਿਦਾਸ ਜੀ ਦਾ ਜਨਮ ਉੱਤਰ ਪ੍ਰਦੇਸ਼ ਵਿੱਚ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਪਟਨਾ, ਬਿਹਾਰ ਵਿੱਚ ਹੋਇਆ।
ਚਰਨਜੀਤ ਚੰਨੀ ਦੇ ਬਿਹਾਰ ਅਤੇ ਯੂਪੀ ਬਾਰੇ ਦਿੱਤੇ ਬਿਆਨ ‘ਤੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਦਿੱਤਾ ਗਿਆ ਬਿਆਨ ਸ਼ਰਮਨਾਕ ਹੈ ਅਤੇ ਦਿੱਲੀ ‘ਚ ਬੈਠਾ ਇੱਕ ਪਰਿਵਾਰ ਇਸ ‘ਤੇ ਤਾੜੀਆਂ ਮਾਰ ਰਿਹਾ ਹੈ। ਪੰਜਾਬ ਦਾ ਇੱਕ ਵੀ ਪਿੰਡ ਅਜਿਹਾ ਨਹੀਂ ਜਿੱਥੇ ਯੂਪੀ-ਬਿਹਾਰ ਦੇ ਲੋਕ ਮਿਹਨਤ ਨਾ ਕਰਦੇ ਹੋਣ। ਸੰਤ ਰਵਿਦਾਸ ਜੀ ਦਾ ਜਨਮ ਵੀ ਉੱਤਰ ਪ੍ਰਦੇਸ਼ ਵਿੱਚ ਹੋਇਆ, ਤਾਂ ਕੀ ਤੁਸੀਂ ਉਹਨਾਂ ਦਾ ਨਾਮ ਵੀ ਮਿਟਾ ਦਿਓਗੇ? ਤੁਸੀਂ ਕਹਿੰਦੇ ਹੋ ਕਿ ਤੁਸੀਂ ਉੱਥੇ ਦੇ ਭਰਾਵਾਂ ਨੂੰ ਦਾਖਲ ਨਹੀਂ ਹੋਣ ਦੇਵੋਗੇ। ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਪਟਨਾ ਵਿੱਚ ਹੋਇਆ ਸੀ ਅਤੇ ਤੁਸੀਂ ਕਹਿੰਦੇ ਹੋ ਕਿ ਬਿਹਾਰ ਦੇ ਲੋਕਾਂ ਨੂੰ ਅੰਦਰ ਨਹੀਂ ਜਾਣ ਦਿੱਤਾ ਜਾਵੇਗਾ। ਕੀ ਤੁਸੀਂ ਗੁਰੂ ਗੋਬਿੰਦ ਸਿੰਘ ਜੀ ਦਾ ਅਪਮਾਨ ਕਰੋਗੇ? ਕੀ ਤੁਸੀਂ ਉਸ ਮਿੱਟੀ ਦਾ ਅਪਮਾਨ ਕਰੋਗੇ ਜਿਸ ਵਿੱਚ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਹੋਇਆ ਸੀ?
CM ਚੰਨੀ ਦੀਆਂ ਮੁਸ਼ਕਲਾਂ ਵਧੀਆਂ, ਅਦਾਲਤ ‘ਚ ਪਹੁੰਚਿਆ ਮਾਮਲਾ, 24 ਫਰਵਰੀ ਨੂੰ ਸੁਣਵਾਈ
ਮੁੱਖ ਮੰਤਰੀ ਚੰਨੀ ਦਾ ‘ਭਈਏ’ ਵਾਲਾ ਬਿਆਨ ਹੁਣ ਪੰਜਾਬ ਦੇ ਬਾਹਰ ਵੀ ਜ਼ੋਰ ਫੜ੍ਹ ਚੁੱਕਾ ਹੈ। ਚੰਨੀ ਦੇ ਇਸ ਬਿਆਨ ਦਾ ਬਹੁਤ ਜ਼ਿਆਦਾ ਵਿਰੋਧ ਹੋ ਰਿਹਾ ਹੈ। ਹੁਣ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਖਿਲਾਫ ਅਦਾਲਤ ‘ਚ ਮਾਮਲਾ ਦਰਜ ਹੋਇਆ ਹੈ।ਇਹ ਮਾਮਲਾ ਯੂਪੀ ਅਤੇ ਬਿਹਾਰ ਦੇ ਲੋਕਾਂ ਖਿਲਾਫ ਦਿੱਤੇ ਬਿਆਨ ਤੋਂ ਬਾਅਦ ਦਰਜ ਹੋਇਆ ਹੈ।ਇਸ ਮਾਮਲੇ ‘ਚ 24 ਫਰਵਰੀ ਨੂੰ ਅਗਲੀ ਸੁਣਵਾਈ ਹੋਏਗੀ।ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਬਿਆਨਬਾਜ਼ੀ ਦਾ ਦੌਰ ਗਰਮ ਹੈ।
ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਦਿੱਤੇ ਗਏ ਇੱਕ ਬਿਆਨ ਨੂੰ ਲੈ ਕੇ ਬਿਹਾਰ-ਯੂਪੀ ਵਿੱਚ ਹੰਗਾਮਾ ਹੋ ਗਿਆ ਹੈ ਅਤੇ ਅੱਜ ਮੁਜ਼ੱਫਰਪੁਰ ਕੋਰਟ ਵਿੱਚ ਪੰਜਾਬ ਦੇ ਸੀਐਮ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਗਈ ਹੈ।ਇਹ ਸ਼ਿਕਾਇਤ ਸਮਾਜਿਕ ਕਾਰਕੁਨ ਤਮੰਨਾ ਹਾਸ਼ਮੀ ਨੇ ਦਰਜ ਕਰਵਾਈ ਹੈ।ਮਾਮਲੇ ਦੀ ਅਗਲੀ ਸੁਣਵਾਈ 24 ਫਰਵਰੀ ਨੂੰ ਤੈਅ ਕੀਤੀ ਗਈ ਹੈ।
ਮਾਮਲੇ ‘ਚ ਸ਼ਿਕਾਇਤਕਰਤਾ ਤਮੰਨਾ ਨੇ ਦੱਸਿਆ ਕਿ ਪੰਜਾਬ ਦੇ ਸੀ.ਐੱਮ ਨੇ ਯੂ.ਪੀ.-ਬਿਹਾਰ ਦੇ ਲੋਕਾਂ ਲਈ ਬਿਆਨ ਦਿੱਤਾ ਸੀ, ਜਿਸ ‘ਚ ਕਿਹਾ ਗਿਆ ਸੀ ਕਿ ਯੂ.ਪੀ.-ਬਿਹਾਰ ਦੇ ਲੋਕਾਂ ਨੂੰ ਪੰਜਾਬ ‘ਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਦਾ ਇਹ ਬਿਆਨ ਦੇਸ਼ ਦੀ ਏਕਤਾ ਨੂੰ ਤੋੜਨ ਵਾਲਾ ਹੈ।ਇਸ ਬਿਆਨ ਨੇ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ।ਉਨ੍ਹਾਂ ਨੂੰ ਚਿੰਤਾ ਹੈ ਕਿ ਪੰਜਾਬ ਵਿੱਚ ਹਜ਼ਾਰਾਂ ਬਿਹਾਰੀ ਕੰਮ ਕਰਦੇ ਹਨ ਅਤੇ ਉਨ੍ਹਾਂ ਨਾਲ ਕਿਸੇ ਵੀ ਸਮੇਂ ਕੋਈ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ। ਉਨ੍ਹਾਂ ਦਾ ਇਹ ਬਿਆਨ ਯੂ.ਪੀ.-ਬਿਹਾਰ ਅਤੇ ਪੰਜਾਬ ਦੇ ਲੋਕਾਂ ਨੂੰ ਜ਼ਲੀਲ ਕਰਨ ਅਤੇ ਧਮਕੀ ਦੇਣ ਵਾਲਾ ਹੈ ਅਤੇ ਪੰਜਾਬ ਉਨ੍ਹਾਂ ਦੀ ਜਾਗੀਰ ਨਹੀਂ ਹੈ ਅਤੇ ਇਸ ਤੋਂ ਦੁਖੀ ਹੋ ਕੇ ਇਹ ਸ਼ਿਕਾਇਤ ਦਰਜ ਕਰਵਾਈ ਗਈ ਹੈ।

