ਯੂਕਰੇਨ ਤੋਂ ਇੱਕ ਪੰਜਾਬੀ ਵਿਦਿਆਰਥੀ ਦੀ ਮੌਤ ਹੋ ਜਾਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਬਰਨਾਲਾ ਤੋਂ ਮੈਡੀਕਲ ਦੀ ਪੜ੍ਹਾਈ ਕਰਨ ਵਾਸਤੇ ਯੂਕਰੇਨ ਗਏ ਚੰਦਨ ਜਿੰਦਲ ਦੀ ਉਥੇ ਦੇ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ।
ਚੰਦਨ ਨੂੰ 2 ਫਰਵਰੀ ਨੂੰ ਹਾਰਟ ਅਟੈਕ ਆਇਆ ਸੀ, ਜਿਸ ਕਰਕੇ ਉਹ ਯੂਕਰੇਨ ਦੇ ਹਸਪਤਾਲ ਵਿੱਚ ਦਾਖਲ ਸੀ। ਇਕਲੌਤੇ ਪੁੱਤ ਦੀ ਮੌਤ ਤੋਂ ਬਾਅਦ ਮਾਵਾਂ-ਧੀਆਂ ਦਾ ਰੋ-ਰੋ ਬੁਰਾ ਹਾਲ ਹੈ।
ਚੰਦਨ ਦੀ ਮੌਤ ਤੋਂ ਬਾਅਦ ਪੂਰੇ ਬਰਨਾਲਾ ਵਿਚ ਸੋਗ ਦੀ ਲਹਿਰ ਦੌੜ ਗਈ ਹੈ।
ਇਲਾਕੇ ਦੇ ਬੀਜੇਪੀ ਆਗੂ ਇਹ ਮੰਦਭਾਗੀ ਖਬਰ ਸੁਣਦਿਆਂ ਹੀ ਚੰਦਨ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਉਸ ਦੇ ਘਰ ਪਹੁੰਚੇ ਚੰਦਨ ਦੇ ਪਰਿਵਾਰਕ ਮੈਂਬਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਉਸ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਮੰਗ ਕੀਤੀ ਹੈ।
Advertisement

