ਆਮ ਆਦਮੀ ਪਾਰਟੀ ਦੇ ਭਗਵੰਤ ਮਾਨ ਭਲਕੇ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਜਾ ਰਹੇ ਹਨ ਜਿਸ ਨੂੰ ਲੈ ਕੇ ਵੱਡਾ ਇਕੱਠ ਆਮ ਆਦਮੀ ਪਾਰਟੀ ਵੱਲੋਂ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਕੀਤਾ ਜਾ ਰਿਹਾ (Bhagwant Mann’s oath ceremony at Khatkar Kalan) ਹੈ ਜਿਸ ਨੂੰ ਲੈ ਕੇ ਤਿਆਰੀਆਂ ਵੀ ਮੁਕੰਮਲ ਕਰ ਲਈਆਂ ਗਈਆਂ ਹਨ। ਉਥੇ ਹੀ ਦੂਜੇ ਪਾਸੇ ਭਗਤ ਸਿੰਘ ਦੇ ਭਾਣਜੇ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਭਗਤ ਸਿੰਘ ਦੇ ਜੱਦੀ ਪਿੰਡ ਤੋਂ ਸਹੁੰ ਚੁੱਕਣ ਜਾ ਰਹੀ ਹੈ ਜੋ ਕਿ ਇੱਕ ਚੰਗੀ ਗੱਲ ਹੈ ਪਰ ਇਸ ਨਾਲ ਉਨ੍ਹਾਂ ਦੀ ਜ਼ਿੰਮੇਵਾਰੀ ਅਤੇ ਜਵਾਬਦੇਹੀ ਹੋਰ ਵੀ ਵਧ ਜਾਂਦੀ ਹੈ।
ਪ੍ਰੋਫੈਸਰ ਜਗਮੋਹਨ ਸਿੰਘ ਨੇ ਉਨ੍ਹਾਂ ਆਮ ਆਦਮੀ ਪਾਰਟੀ ਨੂੰ ਨਸੀਹਤ ਵੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮ ਪਾਰਟੀ ਨੂੰ ਇੰਨਾ ਵੱਡਾ ਇਕੱਠ ਕਰਨ ਦੀ ਲੋੜ ਨਹੀਂ ਸੀ ਜੋਸ਼ ਵਿੱਚ ਆ ਕੇ ਆਮ ਆਦਮੀ ਪਾਰਟੀ ਵੱਡਾ ਪ੍ਰੋਗਰਾਮ ਕਰ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹੁਣ ਲੋਕਾਂ ਨੂੰ ਉਨ੍ਹਾਂ ਦੀ ਜਵਾਬਦੇਹੀ ਹੋਰ ਵਧ ਜਾਵੇਗੀ।
ਭਗਤ ਸਿੰਘ ਦੇ ਭਾਣਜੇ ਪ੍ਰੋ. ਜਗਮੋਹਨ ਸਿੰਘ ਨੇ ਕਿਹਾ ਕਿ ਭਗਤ ਸਿੰਘ ਨੇ ਹਮੇਸ਼ਾ ਆਮ ਲੋਕਾਂ ਦੀ ਤਾਕਤ ਆਮ ਲੋਕਾਂ ਦੇ ਸ਼ਾਸਨ ਦੀ ਮੁਖਾਲਫ਼ਤ ਕੀਤੀ ਸੀ। ਨਾਲ ਹੀ ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਅੰਬੇਡਕਰ ਨੇ ਵੀ ਵਿਸ਼ੇਸ਼ ਤੌਰ ‘ਤੇ ਇਨ੍ਹਾਂ ਵਿਚਾਰਾਂ ਨੂੰ ਸੰਵਿਧਾਨ ਦੇ ਵਿੱਚ ਕਲਮਬੱਧ ਕੀਤਾ ਸੀ ਜੋ ਆਮ ਲੋਕਾਂ ਨੂੰ ਅਧਿਕਾਰ ਦਿੱਤੇ ਗਏ ਹਨ। ਪ੍ਰੋਫੈਸਰ ਜਗਮੋਹਨ ਸਿੰਘ ਨੇ ਕਿਹਾ ਕਿ ਗੱਲ ਇੱਥੇ ਨਾ ਵਰਤਣ ਦੀ ਨਹੀਂ ਹੈ ਜੇਕਰ ਸ਼ਹੀਦਾਂ ਦੀਆਂ ਗੱਲਾਂ ਕਰਕੇ ਮੋਦੀ ਸਰਕਾਰ ਸੱਤਾ ਸਾਂਭੀ ਬੈਠੀ ਹੈ ਤਾਂ ਉਨ੍ਹਾਂ ਦੀ ਜ਼ਿੰਮੇਵਾਰੀ ਇੰਨ੍ਹਾਂ ਸ਼ਹੀਦਾਂ ਨੂੰ ਲੈਕੇ ਹੋਰ ਵਧ ਹੋ ਜਾਂਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਪ ਵੱਲੋਂ ਇੰਨ੍ਹਾਂ ਵੱਡਾ ਖਰਚਾ ਕੀਤਾ ਜਾ ਰਿਹਾ ਹੈ

