Advertisement





ਹੁਸ਼ਿਆਰਪੁਰ, 19 ਮਾਰਚ
ਪੰਜਾਬ ਸਰਕਾਰ ‘ਚ ਕੈਬਨਿਟ ਮੰਤਰੀ ਬਣਨ ਤੋਂ ਬਾਅਦ ਹੁਸ਼ਿਆਰਪੁਰ ਪਹੁੰਚਣ ‘ਤੇ ਹੁਸ਼ਿਆਰਪੁਰ ਦੇ ਵਿਧਾਇਕ ਬ੍ਰਹਮਸ਼ੰਕਰ ਜਿੰਪਾ ਦਾ ਲੋਕ ਨਿਰਮਾਣ ਵਿਭਾਗ ਦੇ ਰੈਸਟ ਹਾਊਸ ਵਿਖੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਦੀ ਅਗਵਾਈ ‘ਚ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ |
ਪੰਜਾਬ ਪੁਲਿਸ ਵੱਲੋਂ ਕੈਬਨਿਟ ਮੰਤਰੀ ਨੂੰ ਗਾਰਡ ਆਫ਼ ਆਨਰ ਵੀ ਦਿੱਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸੰਦੀਪ ਸਿੰਘ ਅਤੇ ਐਸਡੀਐਮ ਸ਼ਿਵਰਾਜ ਸਿੰਘ ਬੱਲ ਵੀ ਹਾਜ਼ਰ ਸਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪਹਿਲੀ ਕੈਬਨਿਟ ਮੀਟਿੰਗ ਵਿੱਚ ਸਰਕਾਰ ਨੇ ਵੱਖ-ਵੱਖ ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿੱਚ ਨੌਜਵਾਨਾਂ ਨੂੰ 25,000 ਸਰਕਾਰੀ ਨੌਕਰੀਆਂ ਦੇਣ ਦੀ ਪ੍ਰਵਾਨਗੀ ਦਿੱਤੀ
Advertisement

