ਨਾਜਾਇਜ਼ ਮਾਈਨਿੰਗ ਕਰਦੇ ਮਸ਼ੀਨਰੀ ਮਾਲਕ, ਚਾਲਕ ਤੇ ਜ਼ਮੀਨ ਮਾਲਕ ਸਮੇਤ 6 ਖ਼ਿਲਾਫ ਮਾਮਲਾ ਦਰਜ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਭ੍ਰਿਸ਼ਟਾਚਾਰ ਅਤੇ ਰੇਤ ਦੀ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਸ਼ਿਕਾਇਤਾਂ ਲਈ ਜਾਰੀ ਕੀਤਾ ਵ੍ਹਟਸਐਪ ਨੰਬਰ ਸਮਾਜ ਵਿਰੋਧੀ ਅਨਸਰਾਂ ‘ਤੇ ਸ਼ਿਕੰਜਾ ਕੱਸਦਾ ਜਾ ਰਿਹਾ ਹੈ ਅਤੇ ਅੱਜ ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਬਲੀਏਵਾਲ ਵਿਖੇ ਚੱਲਦੀ ਨਾਜਾਇਜ਼ ਰੇਤ ਦੀ ਖੱਡ ਦੀ ਵੀ ਇਸ ਨੰਬਰ ‘ਤੇ ਸ਼ਿਕਾਇਤ ਹੋਈ ਤਾਂ ਕੂੰਮਕਲਾਂ ਪੁਲਸ ਹਰਕਤ ‘ਚ ਆਈ।
ਪ੍ਰਾਪਤ ਜਾਣਕਾਰੀ ਅਨੁਸਾਰ ਇਕ ਵਿਅਕਤੀ ਮੁੱਖ ਮੰਤਰੀ ਵੱਲੋਂ ਜਾਰੀ ਕੀਤੇ ਗਏ ਵ੍ਹਟਸਐਪ ਨੰਬਰ ‘ਤੇ ਬਲੀਏਵਾਲ ਵਿਖੇ ਚੱਲਦੀ ਰੇਤੇ ਦੀ ਨਾਜਾਇਜ਼ ਖੱਡ ਦੀ ਵੀਡੀਓ ਭੇਜ ਕੇ ਉਸ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ। ਇਸ ਨਾਜਾਇਜ਼ ਮਾਈਨਿੰਗ ਦੀ ਸ਼ਿਕਾਇਤ ‘ਤੇ ਸਰਕਾਰ ਨੇ ਤੁਰੰਤ ਕਾਰਵਾਈ ਕਰਦਿਆਂ ਹਲਕਾ ਸਾਹਨੇਵਾਲ ਦੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਨੂੰ ਸੂਚਨਾ ਦਿੱਤੀ ਅਤੇ ਨਾਲ ਹੀ ਸਾਹਨੇਵਾਲ ਦੇ ਏ.ਸੀ.ਪੀ. ਨੂੰ ਨਿਰਦੇਸ਼ ਜਾਰੀ ਕੀਤੇ ਗਏ ਕਿ ਇਹ ਗੈਰ-ਕਾਨੂੰਨੀ ਕੰਮ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਵਿਧਾਇਕ ਹਰਦੀਪ ਸਿੰਘ ਮੁੰਡੀਆਂ ਤੁਰੰਤ ਪਿੰਡ ਬਲੀਏਵਾਲ ਵਿਖੇ ਪਹੁੰਚੇ, ਜਿਥੇ ਰੇਤੇ ਦੀ ਨਾਜਾਇਜ਼ ਮਾਈਨਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁਲਸ ਵੀ ਭਾਰੀ ਫੋਰਸ ਸਮੇਤ ਪੁੱਜ ਗਈ। ਵਿਧਾਇਕ ਮੁੰਡੀਆਂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਹ ਆਪਣੇ ਹਲਕੇ ‘ਚ ਕਿਤੇ ਵੀ ਨਾਜਾਇਜ਼ ਮਾਈਨਿੰਗ ਜਾਂ ਗੈਰ-ਕਾਨੂੰਨੀ ਕੰਮ ਬਰਦਾਸ਼ਤ ਨਹੀਂ ਕਰਨਗੇ

