ਚੰਡੀਗੜ੍ਹ, INA-
ਪੰਜਾਬ ‘ਚ ਆਮ ਆਦਮੀ ਪਾਰਟੀ (ਆਪ) ਦੀ ਨਵੀਂ ਸਰਕਾਰ ਬਣਦਿਆਂ ਹੀ ਸਰਕਾਰੀ ਸਕੂਲ ਦੀ ਨਿਲਾਮੀ ਲਈ ਬੋਲੀ ਕੀਤੀ ਜਾ ਰਹੀ ਹੈ। ਇਹ ਸਕੂਲ ਰੋਪੜ ਦੀ ਥਰਮਲ ਕਲੋਨੀ ‘ਚ ਬਣਿਆ ਹੈ। ਪਾਵਰਕਾਮ ਨੇ ਸਕੂਲ ਦੀ ਨਿਲਾਮੀ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਹੈ। ਇਹ ਪਤਾ ਲੱਗਦਿਆਂ ਹੀ ਅਕਾਲੀ ਦਲ ਭੜਕ ਉੱਠਿਆ। ਉਨ੍ਹਾਂ ਕਿਹਾ ਕਿ ਦਿੱਲੀ ਦਾ ਸਿੱਖਿਆ ਮਾਡਲ ਹੁਣ ਪੰਜਾਬ ‘ਚ ਵੀ ਸ਼ੁਰੂ ਹੋ ਗਿਆ ਹੈ।
Advertisement

