Modi ਸਰਕਾਰ ਵੱਲੋਂ ਪੰਜਾਬ ਵਿੱਚ ਬਿਜਲੀ ਦੇ ‘ਪ੍ਰੀਪੇਡ ਸਮਾਰਟ ਮੀਟਰ’ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਕੇਂਦਰ ਦੇ ਇਸ ਫਰਮਾਨ ਤੋਂ ਬਾਅਦ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਦੇ ਹੁਕਮਾਂ ਅਨੁਸਾਰ ਪੰਜਾਬ ਵਿੱਚ ਅਗਲੇ ਤਿੰਨ ਮਹੀਨਿਆਂ ਦੌਰਾਨ 85000 ਪ੍ਰੀਪੇਡ ਬਿਜਲੀ ਮੀਟਰ ਲਗਾਏ ਜਾਣਗੇ ਪਰ ਇਸ ਦੌਰਾਨ ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਕੀਤੇ ਵਾਅਦਿਆਂ ਅਨੁਸਾਰ ਪੰਜਾਬ ਦੇ ਲੋਕਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਬਿਜਲੀ ਮੁਫ਼ਤ ਵੀ ਦਿੱਤੀ ਜਾਵੇਗੀ ।
Mann government big decision
ਉਨ੍ਹਾਂ ਦੱਸਿਆ ਕਿ ਪ੍ਰੀਪੇਡ ਮੀਟਰ ਲਾਉਣ ਤੋਂ ਬਾਅਦ ਪ੍ਰੀਪੇਡ ਬਿਜਲੀ ਮੀਟਰਾਂ ਦੀ ਲਾਗਤ ਪੰਜਾਬ ਸਰਕਾਰ ਸਹਿਣ ਕਰੇਗੀ। ਇਸ ਦੌਰਾਨ ਪੰਜਾਬ ਦੇ ਲੋਕਾਂ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਹਰਭਜਨ ਸਿੰਘ ਈਟੀਓ ਬਿਜਲੀ ਦੀ ਵੱਧ ਖਪਤ ਬਾਰੇ ਕਿਹਾ ਕਿ ਪੰਜਾਬ ਦੂਜੇ ਰਾਜਾਂ ਤੋਂ ਬਿਜਲੀ ਖਰੀਦੇਗਾ ਪਰ ਪੰਜਾਬ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਬਿਜਲੀ ਥਰਮਲ ਪਲਾਂਟਾਂ ਵਿੱਚ ਕੋਲੇ ਦੀ ਘਾਟ ਨੂੰ ਪੂਰਾ ਕਰਨ ਲਈ ਸਰਕਾਰ ਨੇ ਤਿਆਰੀਆਂ ਕਰ ਲਈਆਂ ਗਈਆਂ ਹਨ।

