ਮੋਗਾ ਜ਼ਿਲ੍ਹੇ ਦੇ ਥਾਣਾ ਸਮਾਲਸਰ ਅਧੀਨ ਪਿੰਡ ਮਾੜੀ ਮੁਸਤਫ਼ਾ ਵਿੱਚ ਅੱਜ ਕਬੱਡੀ ਮੁਕਾਬਲੇ ਦੌਰਾਨ ਮੋਟਰਸਾਈਕਲ ਸਵਾਰ ਦੋ ਹਮਲਾਵਾਰਾਂ ਨੇ ਹਰਜੀਤ ਸਿੰਘ ਪਿੰਟਾ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ। ਮੌਕੇ ‘ਤੇ ਪੁਲਿਸ ਪੁੱਜ ਗਈ ਹੈ।
ਮੋਗਾ ਦੇ ਬਾਘਾਪੁਰਾਣਾ ਦੇ ਪਿੰਡ ਮਾੜੀ ਮੁਸਤਫਾ ‘ਚ ਦੋ ਮੋਟਰਸਾਈਕਲ ਸਵਾਰਾਂ ਨੇ ਦੋ ਵਿਅਕਤੀਆਂ ‘ਤੇ ਗੋਲੀਆਂ ਚਲਾ ਦਿੱਤੀਆਂ।
ਇੱਕ ਦੀ ਮੌਤ ਹੋ ਗਈ ਜਦ ਕਿ ਇੱਕ ਜ਼ਖ਼ਮੀ ਦੱਸਿਆ ਜਾ ਰਿਹਾ ਹੈ। ਗੋਲੀ ਲੱਗਣ ਕਾਰਨ ਹਰਜੀਤ ਸਿੰਘ ਪਿੰਟਾ ਦੀ ਮੌਤ ਹੋ ਗਈ।
ਪਿੰਡ ਮਾੜੀ ਮੁਸਤਫ਼ਾ ਦੇ ਵਾਸੀ ਗੈਂਗਸਟਰ ਰਹੇ ਹਰਜੀਤ ਸਿੰਘ ਉਰਫ਼ ਪਿੰਟਾ ਬਰਾੜ ਪੁੱਤਰ ਸਵਰਨ ਸਿੰਘ ਬਰਾੜ ਦੀ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਅਤੇ ਉਸ ਦੇ ਇਕ ਸਾਥੀ ਗੁਰਪ੍ਰੀਤ ਸਿੰਘ ਪੁੱਤਰ ਚਮਕੌਰ ਸਿੰਘ ਦੇ ਲੱਤ ‘ਚ ਗੋਲੀ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਿਆ। ਮੁੱਢਲੀ ਜਾਣਕਾਰੀ ਅਨੁਸਾਰ ਪਿੰਟਾ ਬਰਾੜ ਤੇ ਲਗਭਗ 8 ਅਪਰਾਧਿਕ ਮਾਮਲੇ ਦਰਜ ਸਨ
Advertisement

