




ਚੰਡੀਗੜ- INA
ਲਹਿਰਾਗਾਗਾ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਬਰਿੰਦਰ ਗੋਇਲ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਰਾਤ ਨੂੰ ਕੁਝ ਮੁਲਜ਼ਮਾਂ ਨੇ ਉਸ ਨਾਲ ਫੋਨ ‘ਤੇ ਬਦਸਲੂਕੀ ਕੀਤੀ। ਇਸ ਤੋਂ ਬਾਅਦ ਵਿਧਾਇਕ ਨੂੰ ਗੋਲੀ ਮਾਰਨ ਦੀ ਧਮਕੀ ਦਿੱਤੀ। ਵਿਧਾਇਕ ਨੇ ਤੁਰੰਤ ਪੁਲਿਸ ਨੂੰ ਸ਼ਿਕਾਇਤ ਕੀਤੀ। ਪੁਲਿਸ ਨੇ ਧਮਕੀ ਦੇਣ ਵਾਲੇ ਦਾ ਮੋਬਾਈਲ ਨੰਬਰ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਵਿਧਾਇਕ ਬਰਿੰਦਰ ਗੋਇਲ ਨੇ ਦੱਸਿਆ ਕਿ ਬੀਤੀ ਰਾਤ ਕਰੀਬ 9.15 ਵਜੇ ਉਨ੍ਹਾਂ ਨੂੰ ਇੱਕ ਅਣਪਛਾਤੇ ਨੰਬਰ ਤੋਂ ਫ਼ੋਨ ਆਇਆ। ਫ਼ੋਨ ਉਨ੍ਹਾਂ ਦੇ ਪੀਏ ਰਾਕੇਸ਼ ਗੁਪਤਾ ਨੇ ਚੁੱਕਿਆ ਸੀ। ਫੋਨ ਕਰਨ ਵਾਲੇ ਨੇ ਪਹਿਲਾਂ ਉਸ ਦੇ ਨਾਂ ਉੱਤੇ ਗਾਲ੍ਹਮੰਦਾ ਕੀਤਾ। ਇਸ ਤੋਂ ਬਾਅਦ ਕਿਹਾ ਕਿ ਉਹ 2 ਦਿਨਾਂ ‘ਚ ਵਿਧਾਇਕ ਨੂੰ ਗੋਲੀ ਮਾਰ ਦੇਣਗੇ। ਇਸ ਤੋਂ ਬਾਅਦ ਉਸ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ।
ਡੀਐਸਪੀ ਮਨੋਜ ਗੋਰਸੀ ਨੇ ਦੱਸਿਆ ਕਿ ਉਨ੍ਹਾਂ ਨੂੰ ਵਿਧਾਇਕ ਵੱਲੋਂ ਸੂਚਨਾ ਦਿੱਤੀ ਗਈ ਹੈ। ਇਸ ਮਾਮਲੇ ਵਿੱਚ ਮੋਬਾਈਲ ਨੰਬਰ ਰਾਹੀਂ ਧਮਕੀ ਦਾ ਪਤਾ ਲਗਾਇਆ ਜਾ ਰਿਹਾ ਹੈ।

‘ਆਪ’ ਦੇ ਵਿਧਾਇਕ ਨੂੰ ਫੋਨ ‘ਤੇ ਧਮਕੀ ਦੇਣ ਵਾਲਾ ਕਾਬ
ਆਮਆਦਮੀ ਪਾਰਟੀ ਦੇ ਵਿਧਾਇਕ (Aam Aadmi Party MLA) ਨੂੰ ਫੋਨ ‘ਤੇ ਧਮਕੀ ਦੇਣ ਵਾਲੇ ਇੱਕ ਵਿਅਕਤੀ ਨੂੰ ਪੁਲਿਸ ਨੇ ਗ੍ਰਿਫ਼ਤਾਰ (Arrested) ਕੀਤਾ ਹੈ। ਦਰਅਸਲ ਇਸ ਵਿਅਕਤੀ ਵੱਲੋਂ ਲਹਿਰਾਗਾਗਾ ਆਮ ਆਦਮੀ ਪਾਰਟੀ ਦੇ ਵਿਧਾਇਕ (Lehiragaga Aam Aadmi Party MLA) ਐਡਵੋਕੇਟ ਬਰਿੰਦਰ ਗੋਇਨ ਨੂੰ ਫੋਨ ਕਰਕੇ ਜਿੱਥੇ ਧਮਕੀ ਦਿੱਤੀ ਗਈ ਸੀ।

