




ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐੱਸ.ਜੀ.ਪੀ.ਸੀ. ਤੋਂ ਅਪੀਲ ਕੀਤੀ ਹੈ ਕਿ ਗੁਰਬਾਣੀ ਦਾ ਪ੍ਰਸਾਰ-ਪ੍ਰਚਾਰ ਕਰਨਾ ਹੁਣ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਹੋਵੇਗੀ | ਦਰਬਾਰ ਸਾਹਿਬ ਨੂੰ ਨਵੀਨਤਮ ਤਕਨੀਕ ਨਾਲ ਲੈਸ ਕੀਤਾ ਜਾਣਾ ਚਾਹੀਦਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਗੁਰਬਾਣੀ ਦਾ ਵਿਸ਼ਵ ਭਰ ਵਿਚ ਪ੍ਰਚਾਰ ਕਰਨਾ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਅਤੇ ਧਰਮ ਹੈ।
ਗੁਰਬਾਣੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਸਰਕਾਰ ਅਹਿਮ ਕਦਮ ਚੁੱਕੇਗੀ | ਭਗਵੰਤ ਮਾਨ ਦਾ ਕਹਿਣਾ ਹੈ ਕਿ ਸਾਰਾ ਖਰਚਾ ਪੰਜਾਬ ਸਰਕਾਰ ਚੁੱਕੇਗੀ | ਉਨ੍ਹਾਂ ਦਾ ਕਹਿਣਾ ਹੈ ਕਿ ਰੇਡੀਓ ਅਤੇ ਸਾਰੇ ਆਧੁਨਿਕ ਸਾਧਨਾਂ ਰਾਹੀਂ ਵੀ ਗੁਰਬਾਣੀ ਦਾ ਪ੍ਰਚਾਰ ਹੋਣਾ ਚਾਹੀਦਾ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਪੀਲ ਕੀਤੀ ਕਿ ਕਿਸੇ ਨਿੱਜੀ ਚੈਨਲ ਦੀ ਬਜਾਏ ਯੂਟਿਊਬ, ਰੇਡੀਓ ਅਤੇ ਵੱਖ-ਵੱਖ ਚੈਨਲਾਂ ਨੂੰ ਪ੍ਰਸਾਰਣ ਦੀ ਜ਼ਿੰਮੇਵਾਰੀ ਦਿੱਤੀ ਜਾਵੇ।ਉਹਨਾਂ ਕਿਹਾ ਕਿ ਇਸ ਵਿਚ ਪੰਜਾਬ ਸਰਕਾਰ ਐਸਜੀਪੀਸੀ ਦੀ ਹਰ ਮਦਦ ਕਰੇਗੀ। ਸਾਰਾ ਖਰਚਾ ਪੰਜਾਬ ਸਰਕਾਰ ਵਲੋਂ ਚੁੱਕਿਆ ਜਾਵੇਗਾ
ਮੁੱਖ ਮੰਤਰੀ ਦੀ ਅਪੀਲ ਨੂੰ ਲੈ ਕੇ ਐਡਵੋਕੇਟ ਧਾਮੀ ਦਾ ਬਿਆਨ, ”ਸਰਕਾਰ ਗੁਰੂ ਘਰਾਂ ਦੇ ਮਾਮਲਿਆਂ ਵਿਚ ਦਖ਼ਲ ਨਾ ਦੇਵੇ”
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਹੁੰਦੇ ਗੁਰਬਾਣੀ ਪ੍ਰਸਾਰਣ ਸਬੰਧੀ ਦਿੱਤੇ ਬਿਆਨ ‘ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਸਰਕਾਰ ਗੁਰੂ ਘਰਾਂ ਦੇ ਮਾਮਲਿਆਂ ਵਿਚ ਦਖ਼ਲ ਨਾ ਦੇਵੇ।
ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਦੇ ਕਾਰਜ ਆਪਣੇ ਹੁੰਦੇ ਹਨ ਤੇ ਧਰਮ ਦੇ ਖੇਤਰ ਦਾ ਕਾਰਜ ਆਪਣਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੀ ਚੁਣੀ ਹੋਈ ਨੁਮਾਇੰਦਾ ਜਥੇਬੰਦੀ ਹੈ

