




ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਬੱਬਰ ਖ਼ਾਲਸਾ ਇੰਟਰਨੈਸ਼ਨਲ ਨਾਲ ਸੰਬੰਧਿਤ ਚਰਨਜੀਤ ਸਿੰਘ ਉਰਫ਼ ਪਟਿਆਲਵੀ ਨੂੰ ਡੇਰਾ ਬਸੀ ਤੋਂ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ।
ਪੁਲਿਸ ਦਾ ਦਆਵਾ ਹੈ ਕਿ ਪਟਿਆਲਵੀ ਸਾਲ 2010 ਭਗੌੜਾ ਚੱਲ ਰਿਹਾ ਸੀ ਅਤੇ ਬੱਬਰ ਖ਼ਾਲਸਾ ਇੰਟਰਨੈਸ਼ਨਲ ਸੰਗਠਨ ਦਾ ਇੱਕ ਸਰਗਰਮ ਮੈਂਬਰ ਸੀ।
ਟਾਸਕਫੋਰਸ ਦੇ ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ ਨੇ ਗ੍ਰਿਫ਼ਤਾਰੀ ਤੋਂ ਬਾਅਦ ਮੁਹਾਲੀ ਵਿਚ ਪੱਤਰਕਾਰਾਂ ਨੂੰ ਦੱਸਿਆ, ”ਮੁਲਜ਼ਮ ਚਰਨਜੀਤ ਸਿੰਘ ਪਟਿਆਲਵੀ ਪਟਿਆਲਾ ਜ਼ਿਲ੍ਹੇ ਦੇ ਪਿੰਡ ਬੂਟਾ ਸਿੰਘ ਵਾਲਾ ਦਾ ਰਹਿਣ ਵਾਲਾ ਹੈ।
ਮੁਲਜ਼ਮ ਨੂੰ ਸਾਲ 2010 ਦੇ ਜੁਲਾਈ ਮਹੀਨੇ ਵਿੱਚ ਭਗੌੜਾ ਕਰਾਰ ਦੇ ਦਿੱਤਾ ਗਿਆ ਸੀ। ਪਟਿਆਲਵੀ ਖਿਲਾਫ਼ ਐਕਸਪਲੋਜ਼ਿਵ ਐਕਟ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਰੋਕੂ ਐਕਟ ਤਹਿਤ ਮਾਛੀਵਾੜਾ ਪੁਲਿਸ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਸੀ।
ਡੀਆੀਜੀ ਭੁੱਲਰ ਨੇ ਦੱਸਿਆ, ”ਇਸੇ ਮਾਮਲੇ ਵਿੱਚ ਪਟਿਆਲਵੀ ਦਾ ਇੱਕ ਹੋਰ ਸਾਂਝੀਦਾਰ ਗੁਰਮੇਲ ਸਿੰਘ ਬੋਬਾ ਵਾਸੀ ਬੂਟਾ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਗੁਰਮੇਲ ਸਿੰਘ ਦੀ ਹੁਣ ਮੌਤ ਹੋ ਚੁੱਕੀ ਹੈ।”
ਪਟਿਆਲਵੀ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡੀਆਈਜੀ ਭੁੱਲਰ ਨੇ ਕਿਹਾ, ”ਉਹ ਪੱਛਮੀ ਬੰਗਾਲ ਦੇ ਖੜਗਪੁਰ ਵਿੱਚ ਇੱਕ ਗ੍ਰੰਥੀ ਦੇ ਭੇਸ ਵਿੱਚ ਰਹਿ ਰਿਹਾ ਸੀ। ਉਹ ਇਸ ਦੌਰਾਨ ਕਿਸੇ ਸੰਚਾਰ ਉਪਕਰਨ ਦੀ ਵਰਤੋਂ ਨਹੀਂ ਕਰ ਰਿਹਾ ਸੀ ਜਿਸ ਕਾਰਨ ਉਹ ਆਪਣੇ-ਆਪ ਨੂੰ ਲੁਕੋ ਕੇ ਰੱਖਣ ਵਿੱਚ ਵੀ ਸਫ਼ਲ ਰਹਿ ਸਕਿਆ।
ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ ਦੇ ਅਧਾਰ ਉੱਤੇ ਏਆਈਜੀ ਏਜੀਟੀਐਫ਼ ਗੁਰਮੀਤ ਸਿੰਘ ਚੌਹਾਨ ਅਤੇ ਡੀਐਸਪੀ ਏਜੀਟੀਐਫ਼ ਬਿਕਰਮਜੀਤ ਸਿੰਘ ਬਰਾੜ ਵੱਲੋਂ ਡੇਰਾ ਬੱਸੀ ਦੇ ਲਾਲੀ ਪਿੰਡ ਤੋਂ ਇਹ ਗ੍ਰਿਫ਼ਤਾਰੀ ਕੀਤੀ ਗਈ ਹੈ। ਭੁੱਲਰ ਨੇ ਅੱਗੇ ਕਿਹਾ ਕਿ ਪਟਿਆਲਵੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੋਰ ਵੀ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।
ਇਹ ਮਾਮਲੇ ਸਨ-
- 2007 ਵਿੱਚ ਲੁਧਿਆਣਾ ਦੇ ਸ਼ਿੰਗਾਰ ਸਿਨੇਮਾ ਦੇ ਬਾਹਰ ਹੋਏ ਬੰਬ ਧਮਾਕੇ।
- 2010 ਵਿੱਚ ਪਟਿਆਲਾ ਦੇ ਕਾਲੀ ਮਾਤਾ ਮੰਦਿਰ ਅਤੇ ਅੰਬਾਲਾ ਵਿੱਚ ਹੋਏ ਬੰਬ ਧਾਮਾਕੇ।
- ਪਟਿਆਲਵੀ ਦੇ ਹੋਰ ਸਾਂਝੇਦਾਰਾਂ ਨੂੰ ਪੁਲਿਸ ਨੇ ਸਾਲ 2010 ਵਿੱਚ ਗ੍ਰਿਫ਼ਤਾਰ ਕਰ ਲਿਆ ਸੀ।

