




ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਨੇ ਜਾਖੜ ਦੇ ਖਿਲਾਫ ਸੋਨੀਆ ਗਾਂਧੀ ਨੂੰ ਸਿਫਾਰਿਸ਼ ਕੀਤੀ ਹੈ। ਜਿਸ ਦੇ ਚਲਦਿਆ ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਜਾਖੜ ਨੂੰ 2 ਸਾਲ ਲਈ ਮੁਅੱਤਲ ਕੀਤੇ ਜਾਨ ਦੀ ਸਿਫਾਰਿਸ਼ ਕੀਤੀ ਗਈ ਹੈ।
ਜਿਸ ‘ਤੇ ਅੰਤਿਮ ਮੋਹਰ ਕਾਂਗਰਸ ਹਾਈ ਕਮਾਨ ਸੋਨੀਆ ਗਾਂਧੀ ਲਾਉਣਗੇ। ਇਸ ਤੋਂ ਪਹਿਲਾਂ ਸੁਨੀਲ ਜਾਖੜ ਇਕ ਟਵੀਟ ਰਾਹੀਂ ਕਾਂਗਰਸ ਹਾਈਕਮਾਂਡ ‘ਤੇ ਨਿਸ਼ਾਨਾ ਸਾਧ ਚੁੱਕੇ ਹਨ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਲਿਖਿਆ- ਅੱਜ ਜਨਾਬ ਉਨ੍ਹਾਂ ਦੀ ਕਲਮ ਹੋਵੇਗੀ, ਜਿਸ ‘ਚ ਅਜੇ ਵੀ ਜ਼ਮੀਰ ਹੈ।
ਜਿਕਰਯੋਗ ਹੈ ਕਿ ਪੰਜਾਬ ਸਾਬਕਾ ਸੀਐਮ ਚੰਨੀ ਨਾਲ ਜੁੜੇ ਦਲਿਤ ਸਬਦ ਦੇ ਬਿਆਨ ‘ਤੇ ਜਾਖੜ ਨੂੰ ਨੋਟਿਸ ਦਿੱਤਾ ਗਿਆ ਹੈ। ਹੁਣ ਤੱਕ ਜਾਖੜ ਵਲੋਂ ਇਸ ਨੋਟਿਸ ਦਾ ਜਵਾਬ ਨਹੀਂ ਦਿੱਤਾ ਗਿਆ ਹੈਤੇ ਲਗਾਤਾਰ ਇਸ ਮਾਮਲੇ ਤੋਂ ਬਾਅਦ ਲੋਕਾਂ ਅਤੇ ਕਾਂਗਰਸ ਪਾਰਟੀ ਤੋਂ ਦੂਰੀ ਬਣਾ ਰਹੇ ਹਨ।ਪਿੱਛਲੇ ਦਿਨੀ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਰਾਜਾ ਵੜਿੰਗ ਦੇ ਸਹੁੰ ਚੁੱਕ ਸਮਾਰੋਹ ‘ਚ ਵੀ ਜਾਖੜ ਨਹੀਂ ਪਹੁੰਚੇ ਸਨ। ਜਿਸ ਤੋਂ ਬਾਅਦ ਪਾਰਟੀ ‘ਚ ਸੁਨੀਲ ਜਾਖੜ ਦੀ ਸਥਿੱਤੀ ਬਾਰੇ ਸਵਾਲ ਖੜੇ ਹੋ ਰਹੇ ਹਨ।
ਇੰਨਾ ਹੀ ਨਹੀਂ ਸੁਨੀਲ ਜਾਖੜ ਨੇ ਸੋਸ਼ਲ ਮੀਡੀਆ ਰਾਹੀਂ ਸੰਦੇਸ਼ ਦਿੱਤਾ ਕਿ ਉਹ ਹਾਈਕਮਾਂਡ ਅੱਗੇ ਝੁਕਣਗੇ ਨਹੀਂ। ਹਾਲਾਂਕਿ ਜਾਖੜ ‘ਤੇ ਕਾਰਵਾਈ ਤੋਂ ਬਾਅਦ ਕਾਂਗਰਸ ‘ਚ ਕਲੇਸ਼ ਹੋਰ ਤੇਜ਼ ਹੋ ਸਕਦਾ ਹੈ। ਜਾਖੜ ਵਲੋਂ ਲਗਾਤਾਰ ਇਹ ਗੱਲ ਕਹੀ ਜਾ ਰਹੀ ਸੀ ਕਿ ਕਾਂਗਰਸ ਹਾਈਕਮਾਂਡ ਨੂੰ ਉਨ੍ਹਾਂ ਨਾਲ ਪਹਿਲਾਂ ਗੱਲ ਕਰਨੀ ਚਾਹੀਦੀ ਸੀ। ਇਸ ਦੀ ਬਜਾਏ ਉਸ ਨੂੰ ਸਿੱਧਾ ਨੋਟਿਸ ਜਾਰੀ ਕੀਤਾ ਗਿਆ।

