




ਪਟਿਆਲਾ ‘ਚ ਖਾਲਿਸਤਾਨ ਵਿਰੋਧੀ ਮਾਰਚ ਨੂੰ ਲੈ ਕੇ ਹਿੰਦੂ ਤੇ ਸਿੱਖ ਜਥੇਬੰਦੀਆਂ ਦੇ ਲੋਕ ਆਹਮੋ-ਸਾਹਮਣੇ ਆ ਗਏ। ਹਿੰਦੂ ਜਥੇਬੰਦੀਆਂ ਮਾਰਚ ਕੱਢਣ ਦੀ ਤਿਆਰੀ ਕਰ ਰਹੀਆਂ ਸਨ। ਇਸ ਦੌਰਾਨ ਕੁਝ ਜਥੇਬੰਦੀਆਂ ਨੇ ਉਨ੍ਹਾਂ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਇਸ ਕਾਰਨ ਮਾਹੌਲ ਇੰਨਾ ਖਰਾਬ ਹੋ ਗਿਆ ਕਿ ਦੋਵਾਂ ਧਿਰਾਂ ਵਿਚਾਲੇ ਪਥਰਾਅ ਵੀ ਹੋਇਆ।
ਇਸ ਦੌਰਾਨ SHO ਦੇ ਹੱਥ ‘ਤੇ ਸੱਟ ਲੱਗ ਗਈ। ਇਸ ਤੋਂ ਬਾਅਦ SSP ਨੇ ਸਥਿਤੀ ਨੂੰ ਸੰਭਾਲਣ ਲਈ ਹਵਾ ਵਿੱਚ ਫਾਇਰਿੰਗ ਕੀਤੀ। ਫਿਲਹਾਲ ਇੱਥੇ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਪੁਲਿਸ ਨੇ ਸਿੱਖ ਜਥੇਬੰਦੀਆਂ ਨੂੰ ਰੋਸ ਪ੍ਰਦਰਸ਼ਨ ਕਰਨ ਅਤੇ ਹਿੰਦੂ ਜਥੇਬੰਦੀਆਂ ਨੂੰ ਮਾਰਚ ਕੱਢਣ ਤੋਂ ਰੋਕ ਦਿੱਤਾ ਹੈ। ਮੌਕੇ ‘ਤੇ ਭਾਰੀ ਪੁਲਿਸ ਕਾਲੀ ਮਾਤਾ ਮੰਦਰ ਨੂੰ ਤਾਲਾ ਲਗਾ ਕੇ ਬੰਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪਟਿਆਲਾ ਦੇ ਪਵਾੜਾ ਚੌਕ ਵਿੱਚ ਸਿੱਖ ਜਥੇਬੰਦੀਆਂ ਨੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਉਹ ਕਾਰਵਾਈ ਦੀ ਮੰਗ ਕਰ ਰਹੇ ਹਨ।
clash in Patiala
ਦਰਅਸਲ ਇੱਥੇ ਸ਼ਿਵ ਸੈਨਾ ਨੇ ਖਾਲਿਸਤਾਨ ਖਿਲਾਫ ਪੁਤਲਾ ਫੂਕਣ ਦੀ ਤਿਆਰੀ ਕੀਤੀ ਹੋਈ ਸੀ। ਇਹ ਪਤਾ ਲੱਗਦਿਆਂ ਹੀ ਖਾਲਿਸਤਾਨ ਸਮਰਥਕਾਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਉਥੇ ਪੁਲਿਸ ਨੇ ਉਨ੍ਹਾਂ ਨੂੰ ਰੋਕ ਕੇ ਵਾਪਸ ਭੇਜ ਦਿੱਤਾ। ਉਧਰ ਸਿੱਖ ਜਥੇਬੰਦੀਆਂ ਦੇ ਮੈਂਬਰ ਤਲਵਾਰਾਂ ਲੈ ਕੇ ਕਾਲੀ ਮਾਤਾ ਮੰਦਰ ਪੁੱਜੇ। ਦੋਵਾਂ ਧਿਰਾਂ ਵਿਚਕਾਰ ਕਾਫੀ ਇੱਟ-ਪੱਥਰ ਚੱਲ ਰਹੇ ਸਨ।
clash in Patiala
ਇਸ ਦੌਰਾਨ ਜਦੋਂ ਐੱਸਐੱਚਓ ਕਰਨਵੀਰ ਨੇ ਸਿੱਖ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਦੇ ਹੱਥ ‘ਤੇ ਸੱਟ ਲੱਗ ਗਈ, ਜਿਸ ਤੋਂ ਬਾਅਦ ਐੱਸਐੱਸਪੀ ਨਾਨਕ ਸਿੰਘ ਮੌਕੇ ‘ਤੇ ਪੁੱਜੇ। ਉਨ੍ਹਾਂ ਨੇ ਸਥਿਤੀ ‘ਤੇ ਕਾਬੂ ਪਾਉਣ ਲਈ ਹਵਾ ‘ਚ ਗੋਲੀਬਾਰੀ ਕੀਤੀ। ਇਸ ਤੋਂ ਬਾਅਦ ਮਾਹੌਲ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਦਰਅਸਲ ਇਹ ਹੰਗਾਮਾ ਅਚਾਨਕ ਨਹੀਂ ਹੋਇਆ, ਬਲਕਿ ਪਿਛਲੇ ਦੋ-ਦਿਨਾਂ ਤੋਂ ਇਸ ਦਾ ਮਾਹੌਲ ਬਣ ਰਿਹਾ ਸੀ।ਇਸ ਮੌਕੇ ਡੀਸੀ ਨੇ ਕੁਝ ਮੀਡੀਆ ਚੈਨਲਾਂ ‘ਤੇ ਚੱਲ ਰਹੀਆਂ ਥਾਣੇ ਦੇ ਐਸਐਚਓ ਦਾ ਹੱਥ ਵੱਢਣ ਦੀਆਂ ਖ਼ਬਰਾਂ ਦਾ ਖੰਡਨ ਕੀਤਾ ਹੈ। ਡੀਸੀ ਨੇ ਕਿਹਾ ਹੈ ਕਿ ਅਜਿਹੀ ਕੋਈ ਘਟਨਾ ਨਹੀਂ ਵਾਪਰੀ ਅਤੇ ਨਾ ਹੀ ਅਫਵਾਹ ਹੈ। ਇਸ ਮੌਕੇ ਪਟਿਆਲਾ ਦੇ ਆਈਜੀ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਭੀੜ ਨੂੰ ਹਟਾਉਣ ਲਈ ਹਵਾਈ ਫਾਈਰਿੰਗ ਕੀਤੀ ਹੈ ਅਤੇ ਫਿਲਹਾਲ ਹਾਲਾਤ ਕਾਬੂ ਹੇਠ ਹਨ।
ਸਿੱਖ ਜਥੇਬੰਦੀਆਂ ਤੇ ਸ਼ਿਵ ਸੈਨਾ ਦੇ ਕਾਰਕੁਨਾਂ ਵਿਚਾਲ ਟਕਰਾਅ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਗੰਭੀਰਤਾ ਨਾਲ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਇਹ ਘਟਨਾ ਬਹੁਤ ਹੀ ਮੰਦਭਾਗੀ ਹੈ। ਮੈਂ ਡੀਜੀਪੀ ਨਾਲ ਗੱਲ ਕੀਤੀ, ਇਲਾਕੇ ਵਿੱਚ ਸ਼ਾਂਤੀ ਬਹਾਲ ਹੋ ਗਈ ਹੈ। ਅਸੀਂ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਹੇ ਹਾਂਅਤੇ ਕਿਸੇ ਨੂੰ ਵੀ ਰਾਜ ਵਿੱਚ ਗੜਬੜ ਪੈਦਾ ਨਹੀਂ ਕਰਨ ਦੇਵਾਂਗੇ। ਪੰਜਾਬ ਦੀ ਸ਼ਾਂਤੀ ਤੇ ਸਦਭਾਵਨਾ ਸਭ ਤੋਂ ਮਹੱਤਵਪੂਰਨ ਹੈ।
ਪਟਿਆਲਾ ਵਿਚ ਝੜਪਾਂ ਮਗਰੋਂ ਕਰਫ਼ਿਊ ਲੱਗਾ
ਜ਼ਿਲ੍ਹਾ ਮੈਜਿਸਟਰੇਟ ਸਾਕਸ਼ੀ ਸਾਹਨੀ ਨੇ ਪਟਿਆਲਾ ਜ਼ਿਲ੍ਹੇ ਵਿਚ 29 ਅਪ੍ਰੈਲ ਦੀ ਸ਼ਾਮ 7.00 ਵਜੇ ਤੋਂ 30 ਅਪ੍ਰੈਲ ਦੀ ਸਵੇਰੇ 6.00 ਵਜੇ ਤੱਕ ਕਰਫ਼ਿਊ ਲਾਗੂ ਕਰਨ ਦਾ ਐਲਾਨ ਕੀਤਾ ਹੈ।

