




ਇਕ ਪਾਸੇ ਸੂਬਾ ਸਰਕਾਰ ਵੱਲੋਂ ਸੂਬੇ ਵਿੱਚ ਬਿਹਤਰ ਸਿੱਖਿਆ ਪ੍ਰਬੰਧ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ ਅਤੇ ਪੰਜਾਬ ਦੇ ਵਿੱਚ ਦਿੱਲੀ ਦੀ ਤਰਜ਼ ਤੇ ਸਿੱਖਿਆ ਵਿੱਚ ਵੱਡੇ ਸੁਧਾਰਾਂ ਦਾ ਦਾਅਵਾ ਕੀਤਾ ਜਾ ਰਿਹਾ ਹੈ ਖ਼ੁਦ ਸਿੱਖਿਆ ਮੰਤਰੀ ਕਈ ਸਕੂਲਾਂ ਦਾ ਦੌਰਾ ਵੀ ਕਰ ਚੁੱਕੇ ਹਨ ਪਰ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਲੱਖਣ ਕਲਾਂ ਦੇ ਸੀਨੀਅਰ ਸੈਕੰਡਰੀ ਸਕੂਲ ਨੂੰ ਪਿੰਡ ਵਾਸੀਆਂ ਨੇ ਅੱਜ ਟੀਚਰਾਂ ਦੀ ਕਮੀ ਦੇ ਚਲਦੇ ਤਾਲਾ ਲਗਾ ਦਿੱਤਾ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਟੀਚਰਾਂ ਦੀ ਕਮੀ ਦੇ ਚੱਲਦੇ ਬੱਚਿਆਂ ਦਾ ਭਵਿੱਖ ਧੁੰਦਲਾ ਹੋ ਰਿਹਾ ਹੈ
ਪਿੰਡ ਵਾਸੀਆਂ ਨੇ ਦੱਸਿਆ ਕਿ ਸਕੂਲ ਵਿਚ ਪਹਿਲਾਂ ਹੀ ਟੀਚਰਾਂ ਦੀ ਕਮੀ ਹੈ ਥੇਹ ਹੋਣ ਜਿੰਨੇ ਵੀ ਟੀਚਰ ਸਕੂਲ ਦੇ ਵਿਚ ਬੱਚਿਆਂ ਨੂੰ ਪੜ੍ਹਾ ਰਹੇ ਹਨ ਉਨ੍ਹਾਂ ਦੀਆਂ ਵੀ ਦੂਸਰੇ ਸਕੂਲਾਂ ਵਿਚ ਪੇਪਰਾਂ ਤੇ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਉਹ ਕਈ ਵਾਰ ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਕੋਲ ਜਾ ਕੇ ਸਕੂਲ ਵਿਚ ਟੀਚਰਾਂ ਦੀ ਕਮੀ ਦੂਰ ਕਰਨ ਦੀ ਗੁਹਾਰ ਲਗਾ ਚੁੱਕੇ ਹਨ ਪਰ ਉਨ੍ਹਾਂ ਦੀ ਮੰਗ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ ਜਿਸ ਦੇ ਚਲਦੇ ਆਖ਼ਰ ਉਨ੍ਹਾਂ ਨੂੰ ਇਹ ਕਦਮ ਚੁੱਕਣਾ ਪਿਆ ਹੈ
ਪਿੰਡ ਵਾਸੀਆਂ ਵੱਲੋਂ ਸਕੂਲ ਨੂੰ ਤਾਲਾ ਲਾਉਣ ਤੋਂ ਬਾਅਦ ਸਕੂਲ ਵਿਚ ਪੜ੍ਹਨ ਆਏ ਬੱਚੇ ਸੜਕ ਤੇ ਹੀ ਬੈਠ ਗਏ ਅਤੇ ਸਕੂਲ ਦਾ ਗੇਟ ਖੁੱਲ੍ਹਣ ਦਾ ਇੰਤਜ਼ਾਰ ਕਰਨ ਲੱਗੇ ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਪਿੰਡ ਵਾਸੀਆਂ ਨਾਲ ਫੋਨ ਤੇ ਗੱਲਬਾਤ ਕਰਕੇ ਅਤੇ ਆਪਣਾ ਇੱਕ ਨੁਮਾਇੰਦਾ ਭੇਜ ਕੇ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਗਿਆ ਕਿ ਇਕ ਦੋ ਦਿਨਾਂ ਵਿੱਚ ਟੀਚਰਾਂ ਦੀ ਕਮੀ ਨੂੰ ਪੂਰਾ ਕਰ ਦਿੱਤਾ ਜਾਵੇਗਾ ਜਿਸ ਤੋਂ ਬਾਅਦ ਪਿੰਡ ਵਾਸੀਆਂ ਨੇ ਸਕੂਲ ਦਾ ਤਾਲਾ ਖੋਲ੍ਹਿਆ ਅਤੇ ਬੱਚੇ ਸਕੂਲ ਵਿੱਚ ਜਾ ਸਕੇ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਜੇ ਸਿੱਖਿਆ ਵਿਭਾਗ ਆਪਣੇ ਵਾਅਦੇ ਤੇ ਖਰਾ ਨਾ ਉਤਰਿਆ ਤਾਂ ਫਿਰ ਤੋਂ ਪ੍ਰਦਰਸ਼ਨ ਕੀਤਾ ਜਾਵੇਗਾ

