




ਦਿੱਲੀ ਭਾਜਪਾ ਦੇ ਬੁਲਾਰੇ ਤਜਿੰਦਰ ਪਾਲ ਸਿੰਘ ਬੱਗਾ ਪਾਰਟੀ ਦੇ ਸਿੱਖ ਵਿੰਗ ਦੇ ਵਰਕਰਾਂ ਨਾਲ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਦਿੱਲੀ ਭਾਜਪਾ ਦੇ ਪ੍ਰਧਾਨ ਆਦੇਸ਼ ਗੁਪਤਾ ਅਤੇ ਮਜਿੰਦਰ ਸਿੰਘ ਸਿਰਸਾ ਵੀ ਬੱਗਾ ਦੀ ਹਮਾਇਤ ਕਰਨ ਪਹੁੰਚੇ ਹਨ। ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਕੇਜਰੀਵਾਲ ਦੀ ਰਿਹਾਇਸ਼ ਦੇ ਸਾਹਮਣੇ ਭਾਰੀ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ।
ਧਰਨੇ ਵਿੱਚ ਸੈਂਕੜੇ ਭਾਜਪਾ ਵਰਕਰ ਸ਼ਾਮਲ ਹੋਏ।
ਇਸ ਦੇ ਨਾਲ ਹੀ ਦਿੱਲੀ ਪੁਲਿਸ ਨੂੰ ਦੁਪਹਿਰ 3 ਵਜੇ ਅਰਵਿੰਦ ਕੇਜਰੀਵਾਲ ਦੇ ਘਰ ਦੇ ਬਾਹਰ ਪ੍ਰਦਰਸ਼ਨ ਦੀ ਜਾਣਕਾਰੀ ਮਿਲੀ ਸੀ। ਪ੍ਰਦਰਸ਼ਨ ਨੂੰ ਲੈ ਕੇ ਦਿੱਲੀ ਪੁਲਿਸ ਪੂਰੀ ਤਰ੍ਹਾਂ ਤਿਆਰ ਹੈ। ਭਾਰੀ ਫੋਰਸ ਤਾਇਨਾਤ ਕੀਤੀ ਗਈ ਹੈ। ਇਸ ਦੇ ਨਾਲ ਹੀ ਸਪੈਸ਼ਲ ਬ੍ਰਾਂਚ ਵੀ ਐਕਟਿਵ ਹੈ।ਦਿੱਲੀ ਪੁਲਿਸ ਦੇ ਐਂਟੀ ਰਾਈਟਸ ਸੈੱਲ ਦੀ ਟੀਮ ਵੀ ਮੌਕੇ ‘ਤੇ ਮੌਜੂਦ ਹੈ। ਹੁਣ ਤੱਕ ਦੇ ਇਨਪੁਟਸ ਦੇ ਅਨੁਸਾਰ 100 ਤੋਂ ਵੱਧ ਲੋਕ ਪ੍ਰਦਰਸ਼ਨ ਵਿੱਚ ਸ਼ਾਮਲ ਹਨ। ਮਨਜਿੰਦਰ ਸਿੰਘ ਸਿਰਸਾ, ਭਾਜਪਾ ਆਗੂ ਆਰਪੀ ਸਿੰਘ ਵੀ ਇਸ ਧਰਨੇ ਵਿੱਚ ਸ਼ਾਮਲ ਹਨ।

