




ਪੰਜਾਬ ਦੇ ਸਾਬਕਾ ਡੀਜੀਪੀ ਸ਼ਸ਼ੀਕਾਂਤ ਨੇ ਮੋਹਾਲੀ ਵਿਖੇ ਪੰਜਾਬ ਪੁਲਿਸ (Punjab Police) ਦੀ ਇੰਟੈਲੀਜੈਂਸ ਯੂਨਿਟ ਦੇ ਹੈੱਡਕੁਆਰਟਰ (Attack on Punjab Intelligence Office) ‘ਤੇ ਬੀਤੇ ਦਿਨ ਹੋਏ ਅੱਤਵਾਦੀ ਹਮਲੇ ਨੂੰ ਗੰਭੀਰ ਮਾਮਲਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਵੀ ਸੂਬੇ ਦੀ ਖੁਫੀਆ ਤੰਤਰ ਦੀ ਨਾਕਾਮੀ ਹੈ ਕਿ ਉਨ੍ਹਾਂ ਦੇ ਆਪਣੇ ਹੀ ਹੈੱਡਕੁਆਰਟਰ ‘ਤੇ ਹਮਲਾ ਹੋ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਇਸ ਨੂੰ ਖੁਫੀਆ ਤੰਤਰ ਦੀ ਨਾਕਾਮੀ ਇਸ ਲਈ ਵੀ ਕਿਹਾ ਜਾਵੇਗਾ ਕਿਉਂਕਿ ਇਸ ਤਰ੍ਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਲਈ ਲਗਾਤਾਰ ਇਨਪੁੱਟ ਮਿਲ ਰਹੇ ਸੀ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾ ਸਕਦਾ ਹੈ।
DGP tells Attack on Punjab Intelligence Office failure of intelligence system
ਹਾਲਾਂਕਿ ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਦੇ ਬਾਵਜੂਦ ਪੰਜਾਬ ਵਿੱਚ ਖਾਲਿਸਤਾਨੀ ਲਹਿਰ ਦੇ ਮੁੜ ਸੁਰਜੀਤ ਹੋਣ ਦੀ ਕੋਈ ਸੰਭਾਵਨਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਹਮਲਾ ਪੰਜਾਬ ਦੀ ਸੁਰੱਖਿਆ ਵਿਵਸਥਾ ਲਈ ਸਿੱਧੀ ਚੁਣੌਤੀ ਹੈ। ਹਾਲਾਂਕਿ, ਉਨ੍ਹਾਂ ਕਿਹਾ ਕਿ ਇਸ ਸਭ ਦੇ ਬਾਵਜੂਦ ਇਹ ਨੌਜਵਾਨਾਂ ਦੇ ਕੱਟੜਪੰਥੀ ਹੋਣ ਦੇ ਸੰਕੇਤ ਨਹੀਂ ਹਨ ਅਤੇ ਇਹ ਕੁਝ ਸਲੀਪਰ ਸੈੱਲ ਹਨ ਜੋ ਇਨ੍ਹਾਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨਾਲ ਨਜਿੱਠਣ ਲਈ ਸਾਰੀਆਂ ਸੁਰੱਖਿਆ ਏਜੰਸੀਆਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ, ਜਿਸ ਨੂੰ ਮੈਂ ਕ੍ਰਿਮੀਨਲ ਕੈਟਾਗਿਰੀ ਵਿੱਚ ਰੱਖਾਂਗਾ।

