Advertisement





ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਮੰਨੇਵਾਲਾ ਨੇੜੇ ਵਾਪਰੇ ਇਕ ਦਰਦਨਾਕ ਹਾਦਸੇ ਵਿਚ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ। ਜਦੋਂ ਕਿ ਇਸ ਹਾਦਸੇ ਵਿਚ ਕਈ ਜਾਣਿਆ ਦੇ ਫੱਟੜ ਹੋਣ ਦੀ ਖ਼ਬਰ ਹੈ।
ਜਿਨ੍ਹਾਂ ਨੂੰ ਵੱਖ ਵੱਖ ਹਸਪਤਾਲਾਂ ਵਿਚ ਭਰਤੀ ਕਰਵਾਈਆਂ ਗਿਆ। ਦੱਸਿਆ ਜਾ ਰਿਹਾ ਹੈ ਕਿ ਹਾਦਸਾ ਮੰਡੀ ਰੋੜਾਵਾਲੀ ਤੋਂ ਜਲਾਲਾਬਾਦ ਜਾ ਰਹੀ ਮਿੰਨੀ ਬੱਸ ਦੇ ਪਲਟਨ ਨਾਲ ਹੋਇਆ ਹੈ। ਹਾਦਸੇ ਦੇ ਸਹੀ ਕਾਰਨ ਸਾਹਮਣੇ ਨਹੀਂ ਆਏ ਹਨ ਪਰ ਪ੍ਰਸ਼ਾਸਨ ਨੇ ਇਸ ਹਾਦਸੇ ਦੇ ਜਾਂਚ ਦੇ ਆਦੇਸ਼ ਦੇ ਦਿਤੇ ਹਨ।
Advertisement

