ਜਲੰਧਰ/ SS Chahal
ਕੇ.ਐਮ.ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਜਲੰਧਰ ਦੁਆਰਾ ਮਾਨਵ ਸੰਸਾਧਨ ਵਿਕਾਸ ਮੰਤਰਾਲਾ, ਭਾਰਤ ਸਰਕਾਰ ਦੇ ਅੰਤਰਗਤ ਏਕ ਭਾਰਤ ਸ੍ਰੇਸ਼ਠ ਭਾਰਤ ਪ੍ਰੋਗਰਾਮ ਦੇ ਤਹਿਤ ਪਾਵਰ ਪੁਆਇੰਟ ਪ੍ਰੈਜਨਟੇਸ਼ਨ ਦਾ ਆਯੋਜਨ ਕਰਵਾਇਆ ਗਿਆ। ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਦਰਸਾਉਂਦੇ ਇਸ ਪ੍ਰੋਗਰਾਮ ਰਾਹੀਂ ਨੌਜਵਾਨ ਪੀੜ੍ਹੀ ਵਿੱਚ ਆਪਸੀ ਸਹਿਯੋਗ, ਮੇਲ-ਜੋਲ ਅਤੇ ਰਾਸ਼ਟਰੀਅਤਾ ਦੀ ਭਾਵਨਾ ਨੂੰ ਪੈਦਾ ਕਰਨ ਦੇ ਮਕਸਦ ਨਾਲ ਆਯੋਜਿਤ ਹੋਏ ਇਸ ਪ੍ਰੋਗਰਾਮ ਦੇ ਵਿੱਚ ਵਿਦਿਆਰਥਣ ਜਸਮੀਤ ਕੌਰ ਅਤੇ ਕੁਲਪ੍ਰੀਤ ਕੌਰ ਨੇ ਮੇਰੇ ਸੁਪਨਿਆਂ ਦਾ ਪੰਜਾਬ ਵਿਸ਼ੇ ‘ਤੇ ਪ੍ਰੈਜ਼ੈਂਟੇਸ਼ਨ ਰਾਹੀਂ ਆਪਣੇ ਵਿਚਾਰ ਪੇਸ਼ ਕਰਦਿਆਂ ਹੋਇਆਂ ਪੰਜ ਦਰਿਆਵਾਂ ਦੀ ਇਸ ਧਰਤੀ ਦੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਤੋਂ ਬਾਖ਼ੂਬੀ ਜਾਣ ਪਹਿਚਾਣ ਕਰਵਾਈ।
ਇਸ ਤੋਂ ਇਲਾਵਾ ਵਿਦਿਆਰਥਣਾਂ ਨੇ ਜਿੱਥੇ ਆਜ਼ਾਦੀ ਦੇ ਸੰਗਰਾਮ ਵਿੱਚ ਪੰਜਾਬੀਆਂ ਦੀਆਂ ਸ਼ਹਾਦਤਾਂ ਅਤੇ ਯੋਗਦਾਨ ਨੂੰ ਵੀ ਸਭ ਦੇ ਸਾਹਮਣੇ ਪੇਸ਼ ਕੀਤਾ ਉਥੇ ਨਾਲ ਹੀ ਦੇਸ਼ ਦੀ ਆਰਥਿਕਤਾ ਦੇ ਵਿੱਚ ਪੰਜਾਬ ਦੀ ਅਹਿਮੀਅਤ ਦਾ ਵੀ ਜ਼ਿਕਰ ਕੀਤਾ। ਸੈਸ਼ਨ ਦੇ ਅੰਤ ਵਿੱਚ ਪੰਜਾਬ ਨੂੰ ਹੋਰ ਵਧੇਰੇ ਵਿਕਸਿਤ ਅਤੇ ਖ਼ੁਸ਼ਹਾਲ ਬਣਾਉਣ ਦੇ ਲਈ ਇੱਥੋਂ ਨਸ਼ਿਆਂ ਜਿਹੇ ਕੋਹੜ ਨੂੰ ਖਤਮ ਕਰਨ ਸਬੰਧੀ ਵੀ ਵਿਚਾਰ ਚਰਚਾ ਕੀਤੀ ਗਈ। ਵਿਦਿਆਲਾ ਪ੍ਰਿੰਸੀਪਲ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਨੇ ਇਸ ਮੌਕੇ ਤੇ ਗੱਲ ਕਰਦੇ ਹੋਇਆਂ ਕਿਹਾ ਕਿ ਅਜਿਹੇ ਆਯੋਜਨ ਵਿਦਿਆਰਥੀਆਂ ਅੰਦਰ ਨਾ ਕੇਵਲ ਆਪਸੀ ਸਹਿਯੋਗ ਦੀ ਭਾਵਨਾ ਪੈਦਾ ਕਰਨ ਵਿੱਚ ਸਹਾਈ ਸਾਬਿਤ ਹੁੰਦੇ ਹਨ ਬਲਕਿ ਉਨ੍ਹਾਂ ਨੂੰ ਆਪਣੇ ਦੇਸ਼ ‘ਤੇ ਗੌਰਵ ਮਹਿਸੂਸ ਕਰਨ ਦਾ ਮੌਕਾ ਵੀ ਪ੍ਰਦਾਨ ਕਰਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਸਫਲ ਆਯੋਜਨ ਦੇ ਲਈ ਡਾ. ਗੁਰਜੋਤ, ਮੁਖੀ, ਇਤਿਹਾਸ ਵਿਭਾਗ, ਸ੍ਰੀਮਤੀ ਵੀਨਾ ਦੀਪਕ, ਕੋਆਰਡੀਨੇਟਰ ਅਤੇ ਸ੍ਰੀਮਤੀ ਆਨੰਦ ਪ੍ਰਭਾ,ਇੰਚਾਰਜ, ਕੇ. ਐੱਮ.ਵੀ. ਕਾਲਜੀਏਟ ਸਕੂਲ ਅਤੇ ਸਮੂਹ ਅਧਿਆਪਕਾਂ ਦੁਆਰਾ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ।

