Advertisement





ਚੰਡੀਗੜ੍ਹ: INA
ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਖਿਲਾਫ ਪੱਕਾ ਧਰਨਾ ਲਾ ਦਿੱਤਾ ਹੈ ਅਤੇ ਸਰਕਾਰ ਨੂੰ ਅੱਜ ਦੁਪਹਿਰ 3 ਵਜੇ ਤੱਕ ਦਾ ਅਲਟੀਮੇਟਮ ਦਿੱਤਾ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਅੱਜ ਸਰਕਾਰ ਵੱਲੋਂ ਮੀਟਿੰਗ ਨਾ ਬੁਲਾਈ ਗਈ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਚੰਡੀਗੜ੍ਹ ਵੱਲ ਕੂਚ ਕੀਤਾ ਜਾਵੇਗਾ।
ਦਸ ਦਈਏ ਕਿ ਬੀਤੇ ਦਿਨ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਧਰਨਾ ਸ਼ੁਰੂ ਕਰ ਦਿੱਤਾ ਹੈ।
ਕਿਸਾਨੀ ਧਰਨੇ ‘ਤੇ CM ਮਾਨ ਦੀ ਸਖ਼ਤ ਟਿੱਪਣੀ, ‘ਹਰ ਗੱਲ ਦਾ ਮਤਲਬ ਮੁਰਦਾਬਾਦ ਨਹੀਂ ਹੁੰਦਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਅੰਦੋਲਨ ਨੂੰ ਬੇਲੋੜਾ ਅਤੇ ਅਣਚਾਹਿਆ ਦੱਸਦਿਆਂ ਕਿਸਾਨ ਯੂਨੀਅਨਾਂ ਨੂੰ ਨਾਅਰੇਬਾਜ਼ੀ ਬੰਦ ਕਰਨ ਅਤੇ ਪੰਜਾਬ ਵਿੱਚ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਰੋਕਣ ਲਈ ਸੂਬਾ ਸਰਕਾਰ ਦੇ ਉਪਰਾਲਿਆਂ ਨੂੰ ਸਹਿਯੋਗ ਕਰਨ ਲਈ ਆਖਿਆ।
Advertisement

