Advertisement





ਪਾਰਟੀ ਹਾਈ ਕਮਾਂਡ ਨੇ ਕੋਠਿਆਲ ਨੂੰ ਉੱਤਰਾਖੰਡ ਵਿਧਾਨ ਸਭਾ ਚੋਣਾਂ ਚ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਬਣਾਇਆ ਸੀ
ਉੱਤਰਾਖੰਡ ਚ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਝਟਕਾ ਲੱਗਾ ਹੈ। ਕਰਨਲ ਅਜੈ ਕੋਠਿਆਲ (ਸੇਵਾਮੁਕਤ) ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਪਾਰਟੀ ਹਾਈ ਕਮਾਂਡ ਨੇ ਕੋਠਿਆਲ ਨੂੰ ਉੱਤਰਾਖੰਡ ਵਿਧਾਨ ਸਭਾ ਚੋਣਾਂ (ਵਿਸ) ਵਿੱਚ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਬਣਾਇਆ ਸੀ।
ਉਨ੍ਹਾਂ ਨੇ ਗੰਗੋਤਰੀ ਸੀਟ ਤੋਂ ਵਿਧਾਨ ਸਭਾ ਚੋਣ ਲੜੀ ਸੀ, ਹਾਲਾਂਕਿ ਹਾਰ ਦਾ ਸਾਹਮਣਾ ਕਰਨਾ ਪਿਆ ਸੀ।ਆਪਣੇ ਅਸਤੀਫੇ ਬਾਰੇ ਉਨ੍ਹਾਂ ਕਿਹਾ ਕਿ ਇਹ ਅਸਤੀਫਾ ਸਾਬਕਾ ਸੈਨਿਕਾਂ, ਸਾਬਕਾ ਨੀਮ ਫੌਜੀ, ਬਜ਼ੁਰਗਾਂ, ਔਰਤਾਂ, ਨੌਜਵਾਨਾਂ ਅਤੇ ਬੁੱਧੀਜੀਵੀਆਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਦਿੱਤਾ ਗਿਆ ਹੈ।
Advertisement

