Advertisement





ਪੀਟੀਸੀ ਚੈਨਲ ਦੇ ਐਮ.ਡੀ. ਰਬਿੰਦਰ ਨਰਾਇਣ ਅੱਜ ਕੇਂਦਰੀ ਜੇਲ੍ਹ ਪਟਿਆਲਾ ਤੋਂ ਰਿਹਾਅ ਹੋਣ ਮਗਰੋਂ ਆਪਣੇ ਪਰਿਵਾਰ ਸਮੇਤ ਗੁਰਦੁਆਰਾ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਨਤਮਸਤਕ ਹੋਏ ਅਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਇਸ ਦੌਰਾਨ ਰਬਿੰਦਰ ਨਰਾਇਣ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਾਨੂੰ ਸ਼ੁਰੂ ਤੋਂ ਹੀ ਮਾਣਯੋਗ ਅਦਾਲਤ ਉਤੇ ਪੂਰਾ ਭਰੋਸਾ ਸੀ।
ਉਨ੍ਹਾਂ ਨੇ ਕਿਹਾ ਹੈ ਕਿ ਸਾਨੂੰ ਪੂਰਾ ਭਰੋਸਾ ਸੀ ਕਿ ਅਦਾਲਤ ਹਮੇਸ਼ਾ ਨਿਆਂ ਕਰੇਗੀ। ਉਨ੍ਹਾਂ ਨੇ ਕਿਹਾ ਹੈ ਕਿ ਜਿਵੇਂ-ਜਿਵੇਂ ਕੇਸ ਚੱਲੇਗਾ ਉਵੇਂ-ਉਵੇਂ ਹੀ ਜਾਂਚ ਹੁੰਦੀ ਜਾਵੇਗੀ। ਉਨ੍ਹਾਂ ਨੇ ਕਿਹਾ ਹੈ ਕਿ ਨੈਨਸੀ ਘੁੰਮਣ ਦਾ ਪੀਟੀਸੀ ਨਾਲ ਕੋਈ ਲੈਣਾ-ਦੇਣਾ ਨਹੀਂ ਸੀ। ਉਨ੍ਹਾਂ ਨੇ ਕਿਹਾ ਹੈ ਕਿ ਹੁਣ ਸਾਰਾ ਸੱਚ ਅਦਾਲਤ ਦੇ ਸਾਹਮਣੇ ਆ ਰਿਹਾ ਹੈ।
ਉਨ੍ਹਾਂ ਨੇ ਕਿਹਾ ਹੈ ਕਿ ਸੱਚ ਦੀਆਂ ਪਰਤਾਂ ਹਮੇਸ਼ਾ ਖੁੱਲਦੀਆਂ ਹਨ। ਉਨ੍ਹਾਂ ਨੇ ਕਿਹਾ ਹੈ ਕਿ ਮਾਣਯੋਗ ਅਦਾਲਤ ਨੂੰ ਜੇਕਰ ਲੱਗਿਆ ਹੈ ਤਾਂ ਹੀ ਮੈਨੂੰ ਜ਼ਮਾਨਤ ਦਿੱਤੀ ਹੈ। ਪੀਟੀਸੀ ਦੇ ਐਮਡੀ ਰਬਿੰਦਰ ਨਰਾਇਣ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਕਾਨੂੰਨ ‘ਚ ਪੂਰਾ ਭਰੋਸਾ ਸੀ, ਕਿ ਸੱਚ ਸਾਹਮਣੇ ਆਉਣ ਤੇ ਜ਼ਮਾਨਤ ਵੀ ਮਿਲੇਗੀ।
Advertisement

