ਸ੍ਰੀ ਅਨੰਦਪੁਰ ਸਾਹਿਬ : ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿਤਾ ਉਸ ਸਮੇਂ ਵਿਵਾਦਾਂ ਵਿਚ ਘਿਰ ਗਏ ਜਦੋਂ ਨੇੜਲੇ ਪਿੰਡ ਨੰਗਲੀ ਦੀ ਵਸਨੀਕ ਸਰਬਜੀਤ ਕੌਰ ਨੇ ਦੋਸ਼ ਲਾਇਆ ਕਿ ਬੈਂਸ ਦੇ ਪਿਤਾ ਨੇ 30 ਮਈ ਨੂੰ ਉਸ ਦੇ ਘਰ ਦੇ ਇੱਕ ਹਿੱਸੇ ‘ਤੇ ਜ਼ਬਰਦਸਤੀ ਕਬਜ਼ਾ ਕਰਨ ਵਿਚ ਉਸ ਦੇ ਰਿਸ਼ਤੇਦਾਰ ਦੀ ਮਦਦ ਕਰਨ ਦੀ ਕੋਸ਼ਿਸ਼ ਕੀਤੀ।
ਸਰਬਜੀਤ ਕੌਰ ਨੇ ਮੁੱਖ ਮੰਤਰੀ, ਡੀਜੀਪੀ ਅਤੇ ਐੱਸਐੱਸਪੀ ਨੂੰ ਭੇਜੀ ਲਿਖਤੀ ਸ਼ਿਕਾਇਤ ਰਾਹੀਂ ਦੱਸਿਆ ਕਿ ਉਸ ਦੇ ਸਹੁਰੇ ਦੀ ਕੁਝ ਸਾਲ ਪਹਿਲਾਂ ਮੌਤ ਹੋ ਗਈ ਸੀ। ਉਹ ਦੋ ਬੱਚਿਆਂ ਸਮੇਤ ਘਰ ਰਹਿ ਰਹੀ ਸੀ ਕਿਉਂਕਿ ਉਸ ਦਾ ਪਤੀ ਦੋ ਸਾਲ ਪਹਿਲਾਂ ਵਿਦੇਸ਼ ਚਲਾ ਗਿਆ ਸੀ। ਕੁਝ ਰਿਸ਼ਤੇਦਾਰ ਇਸ ਜਾਇਦਾਦ ‘ਤੇ ਆਪਣਾ ਹੱਕ ਪ੍ਰਗਟਾਉਂਦਿਆਂ ਉਸ ਦੇ ਘਰ ਰਹਿਣਾ ਚਾਹੁੰਦੇ ਸੀ ਜਿਸ ਸਬੰਧੀ ਅਦਾਲਤ ਵਿਚ ਮੁਕੱਦਮਾ ਵੀ ਚੱਲ ਰਿਹਾ ਸੀ ਅਤੇ ਉਸ ਨੂੰ ਸਟੇਅ ਆਰਡਰ ਵੀ ਮਿਲ ਗਿਆ ਸੀ।
ਸ਼ਿਕਾਇਤਕਰਤਾ ਨੇ ਕਿਹਾ ਕਿ ਕੈਬਨਿਟ ਮੰਤਰੀ ਦੇ ਪਿਤਾ ਸੋਹਣ ਸਿੰਘ, ਉਸ ਦੀ ਪਤਨੀ ਅਤੇ ਪਿੰਡ ਦੇ ਸਰਪੰਚ ਸਮੇਤ ਕੁਝ ਹੋਰ ਵਿਅਕਤੀ ਉਸ ਦੇ ਘਰ ਅੰਦਰ ਦਾਖਲ ਹੋ ਗਏ ਅਤੇ ਜ਼ਬਰਦਸਤੀ ਇਕ ਕਮਰੇ ਦਾ ਤਾਲਾ ਲਗਾਉਣ ਦੀ ਕੋਸ਼ਿਸ਼ ਕੀਤੀ।
ਇਸ ਸਬੰਧੀ ਜਦੋਂ ਸੋਹਣ ਸਿੰਘ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਸਾਰੇ ਦੋਸ਼ਾਂ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਹ ਸਰਬਜੀਤ ਕੌਰ ਦੇ ਕਹਿਣ ‘ਤੇ ਉਸ ਦੇ ਅਤੇ ਰਿਸ਼ਤੇਦਾਰ ਵਿਚਕਾਰ ਹੋਏ ਝਗੜੇ ਨੂੰ ਸੁਲਝਾਉਣ ਲਈ ਮੌਕੇ ‘ਤੇ ਗਿਆ ਸੀ। ਇਸ ਤੋਂ ਬਾਅਦ ਉਸ ਨੇ ਉਨ੍ਹਾਂ ‘ਤੇ ਪੱਖਪਾਤੀ ਹੋਣ ਦੇ ਦੋਸ਼ ਲਗਾਏ

