ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ (Sidhu Moosewala murder case) ਵਿੱਚ ਇੱਕ ਤੋਂ ਬਾਅਦ ਇੱਕ ਨਵੇਂ ਖੁਲਾਸੇ ਹੋ ਰਹੇ ਹਨ। ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਪਠਾਨਕੋਟ ਦੇ ਮਨਪ੍ਰੀਤ ਨੂੰ ਉਤਰਾਖੰਡ ਤੋਂ ਗ੍ਰਿਫ਼ਤਾਰ ਕੀਤਾ ਹੈ।
ਮਨਪ੍ਰੀਤ ਤੋਂ ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ‘ਚ ਰੂਸੀ ਰਾਈਫਲ ਦੀ ਵਰਤੋਂ ਕੀਤੀ ਗਈ ਸੀ, ਜੋ ਫੁੱਲ ਆਟੋ ਮੋਡ ‘ਚ ਪ੍ਰਤੀ ਮਿੰਟ 1800 ਗੋਲ਼ੀਆਂ ਚਲਾਉਣ ਦੀ ਸਮਰੱਥਾ ਰੱਖਦੀ ਹੈ। ਇਹ ਰੂਸੀ ਰਾਈਫਲ (Russian rifle) ਮੁਜ਼ੱਫਰਨਗਰ ਦੇ ਰਹਿਣ ਵਾਲੇ ਸੁੰਦਰ ਨਾਂ ਦੇ ਨੌਜਵਾਨ ਨੇ ਮੁਹੱਈਆ ਕਰਵਾਈ ਸੀ।
ਸੂਚਨਾ ਤੋਂ ਬਾਅਦ ਪੁਲਿਸ ਨੇ ਸੁੰਦਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਮੁਜ਼ੱਫਰਨਗਰ ਪੁਲਿਸ ਮੁਤਾਬਕ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਸੁੰਦਰ ਮੁਜ਼ੱਫਰਨਗਰ ‘ਚ ਕਿੱਥੇ ਰਹਿੰਦਾ ਹੈ। ਸਿੱਧੂ ਮੂਸੇਵਾਲਾ ਕਤਲ ਕਾਂਡ ਦੀਆਂ ਤਾਰਾਂ ਦੱਖਣੀ ਯੂ.ਪੀ. ਨਾਲ ਸ਼ਾਮਲ ਹੋਣ ‘ਤੇ ਜਾਂਚ ਤੇਜ਼ ਕਰ ਦਿੱਤੀ ਗਈ ਹੈ ਦਰਅਸਲ ਗੈਂਗਸਟਰ ਲਾਰੇਂਸ ਬਿਸ਼ਨੋਈ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਜ਼ਿੰਮੇਵਾਰੀ ਲਈ ਸੀ। ਪੁਲਿਸ ਮੁਤਾਬਕ ਬਿਸ਼ਨੋਈ ਦੇ ਸਬੰਧ ਉੱਤਰ ਪ੍ਰਦੇਸ਼ ਦੇ ਬਦਮਾਸ਼ ਸੰਨੀ ਕਾਕਰਾਨ ਅਤੇ ਅਤੁਲਿਆ ਜਾਟ ਨਾਲ ਵੀ ਹਨ। ਅਜਿਹੇ ‘ਚ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਸ ਕਤਲ ਕਾਂਡ ਨਾਲ ਜ਼ਿਲ੍ਹਿਆਂ ਦੇ ਬਦਮਾਸ਼ਾਂ ਦੇ ਤਾਰ ਵੀ ਜੁੜੇ ਹੋ ਸਕਦੇ ਹਨ।
ਦੱਸ ਦੇਈਏ ਕਿ 29 ਮਈ ਨੂੰ ਪੰਜਾਬ ਦੇ ਮਾਨਸਾ ‘ਚ ਸਿੱਧੂ ਮੂਸੇਵਾਲਾ ਦੀ ਦਿਨ-ਦਿਹਾੜੇ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ਵਿੱਚ ਐਸਆਈਟੀ ਦਾ ਗਠਨ ਕੀਤਾ ਗਿਆ ਹੈ। ਇਸ ਦੌਰਾਨ ਲਾਰੈਂਸ ਬਿਸ਼ਨੋਈ ਨੇ ਕਤਲ ਦੀ ਜ਼ਿੰਮੇਵਾਰੀ ਲਈ ਹੈ।
AN-94 ਰੂਸੀ ਅਸਾਲਟ ਰਾਈਫਲ ਦੀਆਂ ਵਿਸ਼ੇਸ਼ਤਾਵਾਂ
ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਅਤੇ ਉਨ੍ਹਾਂ ਦੇ ਦੋ ਸਾਥੀਆਂ ‘ਤੇ ਕਰੀਬ 2 ਮਿੰਟ 30 ਸੈਕਿੰਡ ਤੱਕ ਫਾਇਰਿੰਗ ਕੀਤੀ ਗਈ ਸੀ। ਗੋਲੀਬਾਰੀ ਏਐਨ-94 ਰਸ਼ੀਅਨ ਅਸਾਲਟ ਰਾਈਫਲ ਨਾਲ ਕੀਤੀ ਗਈ। ਇਹ ਰਾਈਫਲ 2-ਰਾਉਂਡ ਬਰਸਟ ਮੋਡ ‘ਤੇ 600 ਰਾਊਂਡ ਪ੍ਰਤੀ ਮਿੰਟ ਅਤੇ ਆਟੋ ਮੋਡ ‘ਤੇ 1800 ਗੋਲੀਆਂ ਪ੍ਰਤੀ ਮਿੰਟ ਫਾਇਰ ਕਰ ਸਕਦੀ ਹੈ।

