




ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਨੂੰ ਲੈ ਕੇ ਬਹੁਤ ਵੱਡਾ ਖੁਲਾਸਾ ਹੋਇਆ ਹੈ। ਇਸ ਕੇਸ ਦੀ ਤਾਰ ਹੁਣ ਮੁੰਬਈ ਦਾ ਖ਼ਤਰਨਾਕ ਅੰਡਰਵਰਲਡ ਡੌਨ ਅਰੁਣ ਗਵਲੀ ਜੁੜੀ ਹੋਣ ਬਾਰੇ ਖੁਲਾਸਾ ਹੋਇਆ ਹੈ। ਮਹਾਰਾਸ਼ਟਰ ਪੁਲਿਸ ਦੇ ਨਾਲ ਪੰਜਾਬ ਪੁਲਿਸ ਨੇ ਜਾਣਕਾਰੀ ਸਾਂਝੀ ਕੀਤੀ। ਕਤਲ ਕੇਸ ਦੇ ਤਾਰ ਅਰੁਣ ਗਵਲੀ ਗੈਂਗ ਨਾਲ ਜੁੜੇ ਹਨ। ਗਵਲੀ ਨੂੰ ਇੱਕ ਕਤਲ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ ਅਤੇ ਉਹ ਇਸ ਸਮੇਂ ਨਾਗਪੁਰ ਜੇਲ੍ਹ ਵਿੱਚ ਬੰਦ ਹੈ। ਸੂਤਰਾਂ ਮੁਤਾਬਿਕ ਸ਼ਾਰਪ ਸ਼ੂਟਰ ਸੰਤੋਸ਼ ਜਾਧਵ ਗਵਲੀ ਦਾ ਗੁਰਗਾ ਹੈ। ਸੰਤੋਸ਼ ਜਾਧਵ 8 ਸ਼ਾਰਪ ਸ਼ੂਟਰਾਂ ‘ਚ ਸ਼ਾਮਲ ਹੈ। ਸੰਤੋਸ਼ ਜਾਧਵ ਪੁਣੇ ਦਾ ਰਹਿਣ ਵਾਲਾ ਹੈ। ਪੰਜਾਬ ਪੁਲਿਸ ਅੱਠ ਸ਼ਾਰਪ ਸ਼ੂਟਰਾਂ ਦੀ ਭਾਲ ਕਰ ਰਹੀ ਹੈ ਅਤੇ ਜਾਧਵ ਉਨ੍ਹਾਂ ਵਿੱਚੋਂ ਇੱਕ ਹੈ। ਤਿੰਨ ਨਿਸ਼ਾਨੇਬਾਜ਼ ਪੰਜਾਬ ਤੋਂ, ਦੋ-ਦੋ ਹਰਿਆਣਾ ਅਤੇ ਮਹਾਰਾਸ਼ਟਰ ਦੇ ਹਨ ਜਦਕਿ ਆਖਰੀ ਰਾਜਸਥਾਨ ਤੋਂ ਹੈ।
ਆਈ.ਏ.ਐਨ.ਐਸ ਦੀ ਖ਼ਬਰ ਮੁਤਾਬਿਕ ਪੰਜਾਬ ਪੁਲਿਸ ਨੇ ਇਸ ਸਬੰਧ ਵਿੱਚ ਮਹਾਰਾਸ਼ਟਰ ਪੁਲਿਸ ਨਾਲ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ। ਇੱਕ ਫੋਟੋ ਸਾਹਮਣੇ ਆਈ ਹੈ ਜਿਸ ਵਿੱਚ ਜਾਧਵ ਨੂੰ ਆਸ਼ਾ ਗਵਲੀ ਨਾਲ ਦੇਖਿਆ ਜਾ ਸਕਦਾ ਹੈ, ਜੋ ਅਰੁਣ ਗਵਲੀ ਦੀ ਪਤਨੀ ਹੈ। ਜਾਂਚ ਦੌਰਾਨ ਉਸ ਦਾ ਨਾਂ ਸਾਹਮਣੇ ਆਇਆ ਹੈ। ਮਹਾਰਾਸ਼ਟਰ ਪੁਲਿਸ ਨੇ ਹੁਣ ਜਾਧਵ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਜਾਧਵ ਖਿਲਾਫ ਹਾਲ ਹੀ ‘ਚ ਖੇੜ ਪੁਲਿਸ ‘ਚ ਹੱਤਿਆ ਦਾ ਮਾਮਲਾ ਦਰਜ ਕੀਤਾ ਗਿਆ ਸੀ। ਪੁਲਿਸ ਨੂੰ ਇਹ ਵੀ ਪਤਾ ਲੱਗਾ ਹੈ ਕਿ ਜਾਧਵ ਦੇ ਹੋਰ ਗੈਂਗਸਟਰਾਂ ਨਾਲ ਵੀ ਸਬੰਧ ਹਨ। ਜਾਂਚ ਨਾਲ ਜੁੜੇ ਸੂਤਰਾਂ ਨੇ ਦਾਅਵਾ ਕੀਤਾ ਹੈ ਕਿ ਪੁਲਿਸ ਜਾਧਵ ਦੇ ਠਿਕਾਣਿਆਂ ਬਾਰੇ ਜਾਣਨ ਲਈ ਉਸ ਦੇ ਕਰੀਬੀ ਸਾਥੀਆਂ ਤੋਂ ਪੁੱਛਗਿੱਛ ਕਰ ਸਕਦੀ ਹੈ।
ਕੌਣ ਹੈ ‘ਡੈਡੀ’ ?
ਮੁੰਬਈ ਦਾ ਅੰਡਰਵਰਲਡ ਡੌਨ ਅਰੁਣ ਗਵਲੀ ਅਪਰਾਧ ਦੀ ਦੁਨੀਆ ‘ਚ ‘ਡੈਡੀ’ ਦੇ ਨਾਮ ਤੋਂ ਮਸ਼ਹੂਰ ਹੈ। ਅੰਡਰਵਲਡ ‘ਚ 90 ਦੇ ਦਹਾਕੇ ਦਾ ਸੁਪਾਰੀ ਕਿੰਗ ਹੈ। ਦਾਊਦ ਇਬਰਾਹਿਮ ਦਾ ਜਾਨੀ ਦੁਸ਼ਮਣ ਹੈ। ਮੁੰਬਈ ਦੀ ਦਗੜੀ ਚੌਲ ਤੋਂ ਗਵਲੀ ਦਾ ਗੈਂਗ ਚੱਲਦਾ ਸੀ। ਗਵਲੀ ਦੇ ਗੈਂਗ ‘ਚ 800 ਦੇ ਕਰੀਬ ਖ਼ਤਰਨਾਕ ਬਦਮਾਸ਼ ਹਨ।
ਦਗੜੀ ਚੌਲ ‘ਚ ਗਵਲੀ ਦੇ ਹਥਿਆਰਬੰਦ ਲੋਕ ਹਮੇਸ਼ਾਂ ਤਾਇਨਾਤ ਰਹਿੰਦੇ ਸੀ। ਗਵਲੀ ਦੀ ਇਜਾਜ਼ਤ ਦੇ ਬਗੈਰ ਪੁਲਿਸ ਵੀ ਦਗੜੀ ਚੌਲ ‘ਚ ਨਹੀਂ ਜਾ ਸਕਦੀ ਸੀ।
ਸਿੱਧੂ ਮੂਸੇਵਾਲਾ ਦੇ ਕਤਲ ਬਾਰੇ ਵੱਡਾ ਦਾਅਵਾ, ਪੁਲਿਸ ਨੇ 8 ਵਿਅਕਤੀ ਕੀਤੇ ਗ੍ਰਿਫ਼ਤਾਰ
ਪੰਜਾਬ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਦੋਸ਼ੀਆਂ ਨੂੰ ਫੜਨ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਸਖਤ ਨਿਰਦੇਸ਼ਾਂ ਮਗਰੋਂ ਨਵੀਂ SIT ਨੇ ਹੁਣ ਤੱਕ ਵੱਡੀ ਕਾਮਯਾਬੀ ਹਾਸਲ ਕੀਤੀ ਹੈ।
ਪੁਲਿਸ ਨੇ ਦਾਅਵਾ ਕੀਤਾ ਹੈ ਕਿ ਸਿੱਧੂ ਮੂਸੇਵਾਲਾ ਦੇ ਸ਼ੂਟਰਾਂ ਨੂੰ ਗੱਡੀਆਂ, ਹਥਿਆਰ ਤੇ ਹੋਰ ਸਾਮਾਨ ਪ੍ਰਦਾਨ ਕਰਨ, ਰੇਕੀ ਕਰਨ ਤੇ ਪਨਾਹ ਦੇਣ ਦੇ ਦੋਸ਼ ਹੇਠ ਘੱਟੋ-ਘੱਟ ਅੱਠ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਸਿੱਧੂ ਕਤਲ ਕੇਸ ‘ਚ ਫੜੇ ਗਏ ਵਿਅਕਤੀਆਂ ਦੀ ਪਛਾਣ ਸੰਦੀਪ ਸਿੰਘ ਉਰਫ ਕੇਕੜਾ ਵਾਸੀ ਸਿਰਸਾ, ਹਰਿਆਣਾ, ਮਨਪ੍ਰੀਤ ਸਿੰਘ ਉਰਫ ਮੰਨਾ ਵਾਸੀ ਤਲਵੰਡੀ ਸਾਬੋ, ਬਠਿੰਡਾ, ਮਨਪ੍ਰੀਤ ਭਾਊ, ਫਰੀਦਕੋਟ, ਸਾਰਜ ਮਿੰਟੂ ਪਿੰਡ ਦੋਦੇ ਕਲਸੀਆ, ਅੰਮ੍ਰਿਤਸਰ; ਪ੍ਰਭਦੀਪ ਸਿੱਧੂ ਉਰਫ਼ ਪੱਬੀ, ਹਰਿਆਣਾ ਦੇ ਤਖ਼ਤ-ਮਾਲ; ਹਰਿਆਣਾ ਦੇ ਸੋਨੀਪਤ ਦੇ ਪਿੰਡ ਰੇਵਲੀ ਦਾ ਮੋਨੂੰ ਡਾਗਰ; ਪਵਨ ਬਿਸ਼ਨੋਈ ਤੇ ਨਸੀਬ ਦੋਵੇਂ ਵਾਸੀ ਫਤਿਹਾਬਾਦ, ਹਰਿਆਣਾ ਨੂੰ ਗ੍ਰਿਫ਼ਤਾਰ ਕੀਤਾ ਹੈ।
ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਜਾਨੋਂ ਮਾਰਨ ਦੀ ਧਮਕੀ
ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਉਨ੍ਹਾਂ ਦੇ ਫੋਨ ਤੇ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਸ ਦੀ ਪੁਸ਼ਟੀ ਕਰਦਿਆਂ ਬਿੱਟੂ ਦੇ ਨਿੱਜੀ ਸਹਾਇਕ ਹਰਜਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਅੱਜ ਸਵੇਰੇ ਰਵਨੀਤ ਸਿੰਘ ਬਿੱਟੂ ਦੇ ਫ਼ੋਨ ਤੇ ਕੁਝ ਵਿਅਕਤੀਆਂ ਵਲੋਂ ਜਰਨੈਲ ਸਿੰਘ ਭਿੰਡਰਾਂਵਾਲਿਆਂ ਖ਼ਿਲਾਫ਼ ਬਿਆਨਬਾਜ਼ੀ ਨਾ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬਿੱਟੂ ਦਾ ਫੋਨ ਉਨ੍ਹਾਂ ਦੇ ਕੋਲ ਹੀ ਸੀ ਅਤੇ ਫੋਨ ‘ਤੇ ਗੱਲਬਾਤ ਦੌਰਾਨ ਇਨ੍ਹਾਂ ਵਿਅਕਤੀਆਂ ਵਲੋਂ ਸਿੱਧੂ ਮੂਸੇਵਾਲਾ ਤੋਂ ਬਾਅਦ ਰਵਨੀਤ ਸਿੰਘ ਬਿੱਟੂ ਨੂੰ ਜਾਨੋਂ ਮਾਰਨ ਲਈ ਕਿਹਾ ਗਿਆ ਹੈ।

