




ਸੰਯੁਕਤ ਕਿਸਾਨ ਮੋਰਚਾ ਵੱਲੋਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਜਾ ਕੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਕਿਸਾਨ ਆਗੂਆਂ ਨੇ ਐਲਾਨ ਕੀਤਾ ਜੇਕਰ ਇਨਸਾਫ਼ ਨਾ ਮਿਲਿਆ ਤਾਂ ਪਰਿਵਾਰ ਨਾਲ ਮਿਲ ਕੇ ਸੰਘਰਸ਼ ਵਿੱਢਿਆ ਜਾਵੇਗਾ।
ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪਰਿਵਾਰ ਨੂੰ ਲਗਾਤਾਰ ਸਮਾਜਿਕ ਅਤੇ ਸਿਆਸੀ ਲੋਕ ਮਿਲ ਰਹੇ ਹਨ, ਜਿਸ ਕਾਰਨ ਅੱਜ ਸੰਯੁਕਤ ਕਿਸਾਨ ਮੋਰਚਾ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਆਗੂਆਂ ਨੇ ਮੂਸੇਵਾਲਾ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਦਾ ਸਾਂਝਾ ਕੀਤਾ ਅਤੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਉਹ ਹਰ ਹਾਲਤ ਵਿੱਚ ਪਰਿਵਾਰ ਦੇ ਨਾਲ ਖੜੇ ਰਹਿਣਗੇ ਅਤੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਪਰਿਵਾਰ ਨੂੰ ਇਨਸਾਫ਼ ਨਾ ਮਿਲਿਆ ਤਾਂ ਉਹ ਵੱਡਾ ਅੰਦੋਲਨ ਕਰਨ ਤੋਂ ਪਿੱਛੇ ਨਹੀਂ ਹਟਣਗੇ। ਬੂਟਾ ਸਿੰਘ ਬੁਰਜਗਿੱਲ਼ ਨੇ ਕਿਹਾ ਕਿ ਉਹ ਚਿਤਾਵਨੀ ਦਿੰਦੇ ਹਨ ਕਿ ਜਲਦੀ ਤੋਂ ਜਲਦੀ ਇਨਸਾਫ ਦਵਾਇਆ ਜਾਵੇ ਨਹੀਂ ਅਸੀਂ ਇਸ ਪਰਿਵਾਰ ਨਾਲ ਖੜ੍ਹੇ ਹਾਂ।

