ਚੰਡੀਗੜ੍ਹ :INA
ਲਾਰੈਂਸ ਬਿਸ਼ਨੋਈ ਦੇ ਵਕੀਲ ਵਿਸ਼ਾਲ ਚੌਪੜਾ ਵੱਲੋਂ ਪੰਜਾਬ ਪੁਲਿਸ ਤੇ ਰਿਮਾਂਡ ਦੌਰਾਨ ਲਾਰੈਂਸ ਬਿਸ਼ਨੋਈ ਤੇ ਅਣਮਨੱੁਖੀ ਤਸ਼ੱਦਦ ਕਰਨ ਦੇ ਦੋਸ਼ ਲਾਏ ਜਾ ਰਹੇ ਨੇ।ਅਸਲ ਵਿੱਚ ਜਦ ਸਿੱਧੁ ਮੂਸੇਵਾਲਾ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ ਲਾਰੈਂਸ ਬਿਸ਼ਨੌਈ ਦਾ ਟਰਾਂਜ਼ਿਟ ਰਿਮਾਂਡ ਮਿਲਿਆ ਸੀ ਤਾਂ ਇਸ ਗੱਲ ਦਾ ਵਿਰੋਧ ਲਾਰੈਂਸ ਬਿਸ਼ਨੋਈ ਦੇ ਵਕੀਲ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਸੀ।
ਪਟਿਆਲਾ ਅਦਾਲਤ ਵਿੱਚ ਵੀ ਲਾਰੈਂਸ ਦੇ ਵਕੀਲ ਨੇ ਕਿਹਾ ਸੀ ਕਿ ਲਾਰੈਂਸ ਨੂੰ ਡਰ ਹੈ ਕਿ ਪੰਜਾਬ ਪੁਲਿਸ ਉਸਦਾ ਫੇਕ ਐਨਕਾਊਂਟਰ ਕਰ ਸਕਦੀ ਹੈ।ਇਹਨਾਂ ਦਲੀਲਾਂ ਦੇ ਬਾਵਜੂਦ ਅਦਾਲਤ ਵੱਲੋਂ ਉਸਨੂੰ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ ਸੀ ਪਰ ਨਾਲ ਹੀ ਕੁਝ ਹਦਾਇਤਾਂ ਕੀਤੀਆਂ ਗਈਆਂ ਸੀ।ਹੁਣ ਲਾਰੈਂਸ ਦਾ ਵਕੀਲ ਇਸ ਮਾਮਲੇ ਵਿੱਚ ਪੰਜਾਬ ਪੁਲਿਸ ਤੇ ਹੋਰ ਦੋਸ਼ ਮੜ੍ਹ ਰਿਹਾ ਹੈ। ਲਾਰੈਂਸ ਦੇ ਵਕੀਲ ਵਿਸ਼ਾਲ ਚੌਪੜਾ ਦਾ ਕਹਿਣਾ ਹੈ ਕਿ ਪੰਜਾਬ ਪੁਲਿਸ ਲਾਰੈਂਸ ਤੇ ਅਣਮਨੁੱਖੀ ਤਸ਼ੱਦਦ ਕਰ ਰਹੀ ਹੈ। ਉਹਨਾ ਨੇ ਕਿਹਾ ਕਿ ਲਾਰੈਂਸ ਦੀ ਜਾਨ ਨੂੰ ਖਤਰਾ ਹੈ।

