




ਅੰਮ੍ਰਿਤਸਰ ਵਿੱਚ ਇੱਕ ਸਾਬਤ ਸੂਰਤ ਪੱਤਰਕਾਰ ਦੇ ਨਾਲ ਵੀ ਪੁਲਸ ਕਰਮਚਾਰੀ ਵੱਲੋਂ ਮਾਰ ਕੁਟਾਈ ਕੀਤੀ ਗਈ ਸੀ। ਜਿਸ ਤੋਂ ਬਾਅਦ ਅੱਜ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ। ਜਿਸ ਵਿੱਚ ਕੁਝ ਵਿਅਕਤੀਆਂ ਵੱਲੋਂ ਅੰਮ੍ਰਿਤਧਾਰੀ ਸਾਬਤ ਸੂਰਤ ਵਿਅਕਤੀ ਨੂੰ ਜੁੱਤੀ ਵਿੱਚ ਪਾਣੀ ਪਿਲਾਇਆ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਪੁਰਾਣੇ ਪੈਸੇ ਦੇ ਲੈਣ ਦੇਣ ਨੂੰ ਦੱਸਿਆ ਜਾ ਰਿਹਾ ਹੈ ਉਥੇ ਹੀ ਜੇਕਰ ਗੱਲ ਕੀਤੀ ਜਾਵੇ ਤਾਂ ਇਹ ਵੀਡੀਓ ਪੂਰੀ ਤਰ੍ਹਾਂ ਅੱਗ ਵਾਂਗੂ ਵਾਇਰਲ ਹੁੰਦੀ ਹੋਈ ਨਜ਼ਰ ਆ ਰਹੀ ਹੈ। ਜਿਸ ਤੋਂ ਬਾਅਦ ਇਸ ਨੌਜਵਾਨ ਦੇ ਨਾਲ ਪੱਤਰਕਾਰਾਂ ਵੱਲੋਂ ਗੱਲਬਾਤ ਕਰਨ ਦੀ ਕੋਸ਼ਿਸ਼ ਵੀ ਕੀਤੀ ਗਈ ਅਤੇ ਇਸ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਢਾਈ ਲੱਖ ਰੁਪਿਆ ਉਨ੍ਹਾਂ ਵੱਲੋਂ ਕਿਸੇ ਆਪਣੇ ਪਰਿਵਾਰਕ ਮੈਂਬਰ ਕੋਲੋ ਲੈਣਾ ਸੀ, ਜਿਸ ਨੂੰ ਲੈ ਕੇ ਉਨ੍ਹਾਂ ਵੱਲੋਂ ਪਹਿਲਾਂ ਤਾਂ ਉਸ ਨੂੰ ਕਿਡਨੈਪ ਕੀਤਾ ਗਿਆ ਅਤੇ ਉਸ ਤੋਂ ਬਾਅਦ ਉਸ ਦੇ ਕੇਸਾਂ ਦੀ ਬੇਅਦਬੀ ਅਤੇ ਪੰਜਾਂ ਕਕਾਰਾਂ ਦੀ ਬੇਅਦਬੀ ਕੀਤੀ ਗਈ।
ਤਾਜ਼ਾ ਮਾਮਲਾ ਹੈ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦਾ ਜਿਥੇ ਕਿ ਸੁੱਖਾ ਸਿੰਘ ਨਾਮਕ ਸਾਬਤ ਸੂਰਤ ਵਿਅਕਤੀ ਨੂੰ ਜੁੱਤੀ ਦੇ ਨਾਲ ਪਾਣੀ ਪਿਆਉਂਦੇ ਹੋਏ ਦੀ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੀ ਹੈ।

