Punjab

RTA ਦਫਤਰ ਦਾ ਕਲਰਕ 7500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਚਲਾਈ ਮੁਹਿੰਮ ਦੌਰਾਨ ਸੋਮਵਾਰ ਨੂੰ ਆਰ.ਟੀ.ਏ. ਬਠਿੰਡਾ ਵਿਖੇ ਤਾਇਨਾਤ ਡਾਟਾ ਐਂਟਰੀ ਉਪਰੇਟਰ ਭਲਵਾਨ ਸਿੰਘ ਨੂੰ 7500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਭਲਵਾਨ ਸਿੰਘ ਨੂੰ ਰਘਬੀਰ ਸਿੰਘ ਵਾਸੀ ਮਾਨਸਾ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ ਜੋ ਕਿ ਮਿੰਨੀ ਬੱਸਾਂ ਦਾ ਮਾਲਕ ਹੈ।
ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਦੇ ਦਫ਼ਤਰ ਪਹੁੰਚ ਕੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਕਤ ਮੁਲਾਜ਼ਮ ਉਸਦੀ ਬੱਸ ਦੇ ਪਰਮਿਟ ਦੀ ਕਾਪੀ ਦੇਣ ਬਦਲੇ 7500 ਰੁਪਏ ਦੀ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਵਿੱਚ ਦਰਜ ਤੱਥਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਇੱਕ ਟੀਮ ਨੇ ਮੁਲਜ਼ਮ ਭਲਵਾਨ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 7,500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

Back to top button