ChandigarhPoliticsPunjab

RTI ‘ਚ ਹੈਰਾਨੀਜਨਕ ਖੁਲਾਸਾ: ‘ਆਪ’ ਨੇ ਆਪਣੀ ਜਿੱਤ ਦੇ ਜਸ਼ਨ ਮਨਾਉਣ ‘ਤੇ ਸਰਕਾਰੀ ਖਜ਼ਾਨੇ ਨੂੰ ਲਾਇਆ ਲੱਖਾਂ ਦਾ ਚੂਨਾ

‘ਆਪ’ ਨੇ ਆਪਣੀ ਜਿੱਤ ਦੇ ਜਸ਼ਨ ਮਨਾਉਣ ‘ਤੇ ਸਰਕਾਰੀ ਖਜ਼ਾਨੇ ਨੂੰ ਲਾਇਆ ਲੱਖਾਂ ਦਾ ਚੂਨਾ
ਭਗਵੰਤ ਮਾਨ ਨੇ ਸਹੁੰ ਚੁੱਕਣ ਤੋਂ ਪਹਿਲਾਂ ਹੀ ਪਾਰਟੀ ਦੀ “ਵਿਜੇ ਯਾਤਰਾ” ਤੇ ਕੀਤਾ ਸਰਕਾਰੀ ਖਜਾਨੇ ਵਿੱਚੋਂ ਖਰਚ
ਪਾਰਟੀ ਦੇ ਪ੍ਰੋਗਰਾਮ ਤੇ ਸਰਕਾਰੀ ਖਜਾਨੇ ਚੋਂ ਪੈਸੇ ਖਰਚਣਾ ਗੈਰਕਾਨੂੰਨੀ, ਅਫਸਰਾਂ ਨੂੰ ਦੇਣਾ ਪਵੇਗਾ ਜਵਾਬ – ਮਾਨਿਕ ਗੋਇਲ
Jalandhar/ SS Chahal
ਆਮ ਆਦਮੀ ਪਾਰਟੀ ਨੇ ਪੰਜਾਬ ਦੀ ਜਿੱਤ ਦਾ ਜਸ਼ਨ ਮਨਾਉਣ ਲਈ 13 ਮਾਰਚ ਨੂੰ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ “ਵਿਜੇ ਯਾਤਰਾ” ਕੱਢੀ ਸੀ। ਜਿਸ ਵਿੱਚ ਪਾਰਟੀ ਨੇ ਪੂਰੇ ਪੰਜਾਬ ਦੇ ਵਰਕਰਾਂ ਨੂੰ ਬੁਲਾਇਆ ਸੀ।  ਮਾਨਸਾ ਵਾਸੀ ਮਾਨਿਕ ਗੋਇਲ ਵੱਲੋਂ RTI ਰਾਹੀ ਲਈ ਗਈ ਜਾਣਕਾਰੀ ਵਿੱਚ ਬਹੁਤ ਹੈਰਾਨੀਜਨਕ ਖੁਲਾਸਾ ਹੋਇਆ ਹੈ ਕਿ ਆਮ ਆਦਮੀ ਪਾਰਟੀ ਦੀ ਉਸ ‘ਵਿਜੇ ਯਾਤਰਾ’ ਤੇ ਲੱਖਾਂ ਦਾ ਖਰਚ ਪਾਰਟੀ ਫੰਡ ਦੀ ਬਜਾਏ ਸਰਕਾਰੀ ਖਜਾਨੇ ਵਿੱਚੋਂ ਕੀਤਾ ਗਿਆ। ਉਸ ਦਿਨ ਦੇ ਪੰਜ ਤਾਰਾ ਹੋਟਲਾਂ ਦੇ ਲੱਖਾਂ ਦੇ ਬਿਲਾਂ ਤੋਂ ਲੈ ਕੇ , ਲੱਖਾਂ ਦੀ ਸਜਾਵਟ, ਦਿੱਲੀ ਲੀਡਰਸ਼ਿਪ ਲਈ ਗੋਲਡ ਪਲੇਟਡ ਤਲਵਾਰਾਂ, ਫੁਲਕਾਰੀਆਂ ਆਦਿ ਤੇ ਕਰੀਬ 15 ਲੱਖ ਰੁਪਇਆ ਲਗਾਇਆ ਗਿਆ , ਜਦੋਂ ਕਿ ਮੁੱਖਮੰਤਰੀ ਭਗਵੰਤ ਮਾਨ ਨੇ ਉਸ ਸਮੇਂ ਸਹੁੰ ਵੀ ਨਹੀਂ ਚੁੱਕੀ ਸੀ।
“ਜਿੱਤ ਦੇ ਜਸ਼ਨ ਤੇ ਇਹਨਾਂ ਲੱਖਾਂ ਰੁਪਏ ਖਰਚਣ ਤੋਂ ਇਲਾਵਾ ਪਾਰਟੀ ਵਰਕਰਾਂ ਨੂੰ ਅੰਮ੍ਰਿਤਸਰ ਲਿਆਉਣ ਲਈ ਸਰਕਾਰੀ ਬੱਸਾਂ ਵਰਤੀਆਂ ਗਈਆਂ , ਜਿੰਨਾਂ ਦਾ ਲੱਖਾਂ ਰੁਪਏ ਦਾ ਖਰਚ ਵੀ ਸਰਕਾਰੀ ਖਜਾਨੇ ਚੋਂ ਦਿੱਤਾ ਗਿਆ। ਜਿਸਦਾ ਜਵਾਬ ਸਰਕਾਰ ਦੇਣ ਤੋਂ ਭੱਜ ਰਹੀ ਹੈ”, ਗੋਇਲ ਨੇ ਕਿਹਾ।
ਇਹ ਦੱਸਣਯੋਗ ਹੈ ਕਿ ਮੁੱਖਮੰਤਰੀ ਭਗਵੰਤ ਮਾਨ ਨੇ ਮੁੱਖਮੰਤਰੂ ਵਜੋਂ ਸਹੁੰ 16 ਮਾਰਚ ਨੂੰ ਚੱਕੀ ਸੀ ਜਦੋਂ ਕਿ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਕੱਢੀ ਗਈ ਇਹ “ਵਿਜੇ ਯਾਤਰਾ” 13 ਮਾਰਚ ਨੂੰ ਕੱਢੀ ਗਈ । ਇਸ ਜਿੱਤ ਦੇ ਜਸ਼ਨ ਵਿੱਚ ਕੱਢੀ ਗਈ ਯਾਤਰਾ ਵਿੱਚ ਲੱਖਾਂ ਦੇ ਬਿਲ ਸਰਕਾਰੀ ਖਜਾਨੇ ਨੂੰ ਪਾਏ ਗਏ, ਫਲੈਕਸਾਂ ਤੋਂ ਲੈ ਕੇ ਖਾਣ ਪੀਣ ਦੇ ਸਮਾਨ ਦਾ ਖਰਚਾ ਵੀ ਸਰਕਾਰੀ ਖਜਾਨੇ ਚੋਂ ਕੀਤਾ ਗਿਆ। RTI ਵਿੱਚ ਲਈ ਗਈ ਜਾਣਕਾਰੀ ਅਨੁਸਾਰ ਪੰਜ ਤਾਰਾ ਹੋਟਲ ਤਾਜ ਸਵਰਨਾ ਵਿੱਚ ਉਸ ਦਿਨ ਰਹਿਣ ਅਤੇ ਖਾਣ ਪੀਣ ਦਾ ₹1,51,851 , ਦਿੱਲੀ ਲੀਡਰਸ਼ਿਪ ਦੇ ਸਵਾਗਤ ਲਈ ਸੜਕਾਂ ਨੂੰ ਤਾਜੇ ਫੁੱਲਾਂ ਨਾਲ ਸਜਾਉਣ ਦਾ ₹4,83,800 , ਸਵਾਗਤੀ ਗੇਟ ਬਣਾਉਣ ਲਈ ₹75000, ਟੈਂਟ ਅਤੇ ਕੁਰਸੀਆਂ ਲਈ ₹5,56,424 , ਢੋਲੀਆਂ ਤੇ ₹54,500, ਫੁੱਲਾਂ ਦੇ ਬੁਕਿਆਂ ਤੇ ₹16800, ਫੁਲਕਾਰੀਆਂ ਤੇ ₹18000, ਗੋਲਡ ਪਲੇਟਡ ਤਲਵਾਰਾਂ ਲਈ ₹34000, ਫਲੈਕਸਾਂ ਤੇ ₹45,398, ਫੋਟੋ ਗਰਾਫਰਾਂ ਤੇ ₹17500 ਆਦਿ ਖਰਚੇ ਗਏ। 
RTI ਐਕਟਿਵਿਸਟ ਮਾਨਿਕ ਗੋਇਲ ਨੇ ਕਿਹਾ ਕਿ “ਭਗਵੰਤ ਮਾਨ ਸੱਤਾ ਵਿੱਚ ਆਉਣ ਤੋਂ ਪਹਿਲਾਂ ਕਹਿੰਦੇ ਸਨ ਕਿ ਸਰਕਾਰੀ ਖਜਾਨਾ ਖਾਲੀ ਹੈ ਤੇ ਇਸਦੀ ਦੁਰਵਰਤੋ ਕੀਤੀ ਗਈ ਹੈ ਪਰ ਇਹ ਹੈਰਾਨ ਕਰਨ ਵਾਲੀ ਗੱਲ ਹੈ ਕਿ ਮੁੱਖਮੰਤਰੀ ਦੁਆਰਾ ਸਹੁੰ ਚੱਕਣ ਤੋਂ ਪਹਿਲਾਂ ਹੀ ਪਾਰਟੀ ਪ੍ਰੋਗਰਾਮ ਲਈ ਲੋਕਾਂ ਦਾ ਪੈਸਾ ਵਰਤਿਆ ਗਿਆ। ਮੈਂ ਹੈਰਾਨ ਹਾਂ ਕਿ ਇਹ ਪੈਸਾ ਵਰਤਣ ਵਾਲੇ ਅਫਸਰਾਂ ਨੇ ਕਿਸਦੇ ਆਡਰ ਲਏ ਤੇ ਇਹ ਗੈਰਕਾਨੂੰਨੀ ਖਰਚਾ ਕਰਨ ਤੋਂ ਪਹਿਲਾਂ ਕੀ ਇੱਕ ਵਾਰੀ ਵੀ ਨਹੀਂ ਸੋਚਿਆ? ਇਹ ਜਵਾਬ ਖਰਚਾ ਕਰਨ ਵਾਲੇ ਅਫਸਰਾਂ ਨੂੰ ਦੇਣਾ ਪਵੇਗਾ ਕਿਉਕਿ ਇਹ ਗੈਰਕਾਨੂੰਨੀ ਤੋਰ ਤੇ ਪਾਰਟੀ ਪ੍ਰੋਗਰਾਮ ਤੇ ਕੀਤਾ ਖਰਚਾ ਕਰੱਪਸ਼ਨ ਦੀ ਸ਼੍ਰੇਣੀ ਵਿੱਚ ਹੀ ਆਵੇਗਾ। 
ਨਾਲ ਹੀ ਮਾਨਿਕ ਗੋਇਲ ਨੇ ਦੱਸਿਆ ਕਿ ਇਹ RTI ਮਾਰਚ ਮਹੀਨੇ ਵਿੱਚ DC ਅੰਮ੍ਰਿਤਸਰ ਨੂੰ ਪਾਈ ਸੀ , ਜਿਸਦਾ ਉਹਨਾਂ ਨੇ ਕੋਈ ਜਵਾਬ ਨਹੀਂ ਦਿੱਤਾ, ਫੇਰ ਪਹਿਲੀ ਅਪੀਲ ਤੇ ਕੋਈ ਜਵਾਬ ਨਾਂ ਦੇਣ ਤੋਂ ਬਾਅਦ ਸਟੇਟ ਸੂਚਣਾ ਕਮਿਸ਼ਨ ਨੂੰ ਦੂਜੀ ਅਪੀਲ ਪਾਈ ਗਈ। ਜਿਸਤੋਂ ਬਾਅਦ ਪੰਜ ਮਹੀਨਿਆਂ ਬਾਦ ਇਹ ਜਵਾਬ ਮਿਲਿਆ। ਪਾਰਦਰਸ਼ਿਤਾ ਦੀ ਗੱਲ ਕਰਨ ਵਾਲੀ ਆਪ ਸਰਕਾਰ ਨੇ RTI ਦੇ ਜਵਾਬਾਂ ਨੂੰ ਸੌਖਾ ਕਰਨ ਦੀ ਥਾਂ ਹੋਰ ਤੰਗ ਕਰ ਦਿੱਤਾ ਹੈ। ਕੋਈ ਵਿਰਲਾ ਜਵਾਬ ਹੀ ਹੁੰਦਾ ਜੋ ਪਹਿਲੀ ਵਾਰ ਬਿਣਾ ਅਪੀਲ ਪਾਏ ਆ ਜਾਵੇ।
——-
Best Regards 
Manik Goyal
RTI Activist 
Mb- +918146000420

Leave a Reply

Your email address will not be published.

Back to top button