Latest news

ਸੰਯੁਕਤ ਕਿਸਾਨ ਮੋਰਚਾ ਵਲੋਂ 16 ਅਕਤੂਬਰ ਨੂੰ PM ਮੋਦੀ ਅਤੇ ਅਮਿਤ ਸ਼ਾਹ ਦੇ ਪੁਤਲੇ ਫੂਕਣ ਦਾ ਐਲਾਨ

ਸੰਯੁਕਤ ਕਿਸਾਨ ਮੋਰਚੇ ਵਲੋਂ 15 ਅਕਤੂਬਰ ਨੂੰ ਦੁਸਹਿਰੇ ਵਾਲੇ ਦਿਨ ਦੇਸ਼ ਵਿਚ ਨਰਿੰਦਰ ਮੋਦੀ, ਅਮਿਤ ਸ਼ਾਹ ਅਤੇ ਅਸ਼ੀਸ਼ ਮਿਸ਼ਰਾ ਦੇ ਪੁਤਲੇ ਫੂਕੇ ਜਾਣ ਦਾ ਪ੍ਰੋਗਰਾਮ ਅੱਗੇ ਵਧਾ ਦਿੱਤਾ ਗਿਆ ਹੈ।

ਜਲੰਧਰ ਤੋਂ ਸੰਯੁਕਤ ਬਿਆਨ ਜਾਰੀ ਕਰਦਿਆਂ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਅਤੇ ਕੁਲਵੰਤ ਸਿੰਘ ਸੰਧੂ ਨੇ ਕਿਹਾ ਕਿ 15 ਅਕਤੂਬਰ ਨੂੰ ਮੋਦੀ, ਸ਼ਾਹ ਅਤੇ ਅਸ਼ੀਸ਼ ਮਿਸ਼ਰਾ ਦੇ ਪੁਤਲੇ ਫੂਕਣ ਦਾ ਪ੍ਰੋਗਰਾਮ ਸਮਾਜਿਕ ਤਿਉਹਾਰ ਹੋਣ ਕਰ ਕੇ ਅੱਗੇ ਪਾ ਦਿੱਤਾ ਗਿਆ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਹ ਪੁਤਲੇ ਹੁਣ 16 ਅਕਤੂਬਰ ਨੂੰ ਫੂਕੇ ਜਾਣ, ਕਿਉਂਕਿ ਦੁਸਹਿਰਾ ਇਕ ਸਮਾਜਿਕ ਤਿਉਹਾਰ ਹੈ, ਇਸ ਨਾਲ ਲੋਕਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ।