ਪੈਰਿਸ ਓਲੰਪਿਕ ਵਿਚ ਕਾਂਸੇ ਦਾ ਤਗਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਸਾਬਤ ਸੂਰਤ ਸਿੱਖ ਖਿਡਾਰੀ ਜਰਮਨਪ੍ਰੀਤ ਸਿੰਘ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਸਾਬਤ ਸੂਰਤ ਸਿੱਖ ਖਿਡਾਰੀ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਨ ਫੈਸਲਾ ਕੀਤਾ ਸੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਤੇ 5 ਲੱਖ ਰੁਪਏ ਦਾ ਚੈੱਕ ਦੇ ਕੇ ਸ. ਜਰਮਨਪ੍ਰੀਤ ਸਿੰਘ ਨੂੰ ਸਨਮਾਨਿਤ ਕੀਤਾ।