
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿਛਲੇ ਦਿਨੀਂ ਕਿਸੇ ਨਾਲ ਫ਼ੋਨ ‘ਤੇ ਗੱਲ ਕਰਦਿਆਂ ਬੀਬੀ ਜਗੀਰ ਕੌਰ ਬਾਰੇ ਅਪਸ਼ਬਦ ਬੋਲੇ ਸਨ, ਜਿਸ ਸਬੰਧੀ ਕਾਰਵਾਈ ਕਰਦਿਆਂ ਖ਼ਬਰ ਮਿਲੀ ਹੈ ਕਿ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਜਲਦ ਹੀ ਬਦਲ ਦਿੱਤਾ ਜਾਵੇਗਾ ,ਸੂਤਰਾਂ ਦਾ ਦੱਸਣਾ ਹੈ ਕਿ ਕਾਫੀ ਵਿਚਾਰ-ਵਟਾਂਦਰੇ ਤੋਂ ਬਾਅਦ ਜਲਦੀ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਥਾਂ ਰਘੂਜੀਤ ਸਿੰਘ ਵਿਰਕ ਨੂੰ ਨਵਾਂ ਪ੍ਰਧਾਨ ਬਣਾਇਆ ਜਾ ਸਕਦਾ ਹੈ।
ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਬਦਲਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਸੂਤਰਾਂ ਦਾ ਦੱਸਣਾ ਹੈ ਕਿ ਹਾਲ ਹੀ ਵਿਚ ਪ੍ਰਧਾਨ ਧਾਮੀ ਨੇ ਕਿਸੇ ਵਿਅਕਤੀ ਨਾਲ ਫੋਨ ’ਤੇ ਗੱਲ ਕਰਦਿਆਂ ਹਾਈਪਰ ਹੋ ਕੇ ਬੀਬੀ ਜਗੀਰ ਕੌਰ ਖ਼ਿਲਾਫ਼ ਅਪਸ਼ਬਦ ਬੋਲੇ ਸਨ, ਜਿਸ ਲਈ ਪੰਜਾਬ ਮਹਿਲਾ ਕਮਿਸ਼ਨ ਵੱਲੋਂ ਪ੍ਰਧਾਨ ਧਾਮੀ ਨੂੰ ਨੋਟਿਸ ਵੀ ਜਾਰੀ ਕੀਤਾ ਗਿਆ ਸੀ।