ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦਾ 28 ਅਕਤੂਬਾਰ ਨੂੰ ਹੋਣ ਵਾਲਾ ਸਾਲਾਨਾ ਜਨਰਲ ਇਜਲਾਸ ਅਹਿਮ ਹੋਵੇਗਾ। ਇਸ ਦਿਨ ਮੌਜੂਦਾ ਹਾਊਸ ਦੇ 148 ਸ਼੍ਰੋਮਣੀ ਕਮੇਟੀ ਮੈਂਬਰ ਅਧਿਕਾਰਤ ਤੌਰ ‘ਤੇ ਆਪਣੀ ਵੋਟ ਦੇ ਰਾਹੀਂ ਸ਼੍ਰੋਮਣੀ ਕਮੇਟੀ ਪ੍ਰਧਾਨ, ਅਹੁਦੇਦਾਰਾਂ ਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਕਰਨਗੇ।
ਇਸ ਵਾਰ ਇਹ ਚੋਣ ਹੋਰ ਵੀ ਅਹਿਮ ਮੰਨੀ ਜਾ ਰਹੀ ਹੈ, ਕਿਉਂਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਬਾਗੀ ਹੋ ਕੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਬਣਾ ਕੇ ਚੱਲੇ ਟਕਸਾਲੀ ਆਗੂ ਵੀ ਮਜ਼ਬੂਤ ਧੜੇ ਵਜੋਂ ਉੱਭਰ ਕੇ ਸਾਹਮਣੇ ਆ ਸਕਦੇ ਹਨ।
ਨਵੰਬਰ 2022 ਦੀ ਤਰ੍ਹਾਂ ਇਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Advocate Harjinder S Dhami) ਅਤੇ ਬਾਗੀ ਧੜੇ ਵੱਲੋਂ ਬਣਾਈ ਸੁਧਾਰ ਲਹਿਰ ਵੱਲੋਂ ਬੀਬੀ ਜਗੀਰ ਕੌਰ (Bibi Jagir Kaur) ਨੂੰ ਪ੍ਰਧਾਨਗੀ ਦੇ ਅਹੁਦੇ ਲਈ ਉਮੀਦਵਾਰ ਐਲਾਨਿਆ ਜਾ ਸਕਦਾ ਹੈ।
ਇਹ ਦੋਵੇਂ ਆਗੂ ਪਿਛਲੇ ਸਮੇਂ ਤੋਂ ਮੈਂਬਰਾਂ ਨਾਲ ਲਗਾਤਾਰ ਰਾਬਤਾ ਕਾਇਮ ਕਰ ਰਹੇ ਹਨ। ਜਿਥੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੇ ਨੇੜਲੇ ਸਾਥੀ ਮੰਨੇ ਜਾਂਦੇ ਲਗਾਤਾਰ ਤਿੰਨ ਵਾਰ ਚਲਦੇ ਆ ਰਹੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਉਮੀਦਵਾਰ ਬਣਾਉਣ ਦੀਆਂ ਚਰਚਾਵਾਂ ਜ਼ੋਰਾਂ ‘ਤੇ ਹਨ