
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ, ਵਿਧਾਇਕਾਂ ਉੱਤੇ ਨਿਸ਼ਾਨਾ ਸਾਧਿਆ ਹੈ। ਉੱਥੇ ਹੀ ਧਾਮੀ ਸ਼ਾਮ ਹੁੰਦੇ ਹੀ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨਾਲ ਮਿਲਣ ਪਹੁੰਚੇ।ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਕਿਹਾ ਕਿ ਰਾਜਪਾਲ ਨਾਲ ਖੁੱਲ੍ਹੀ ਗੱਲਬਾਤ ਹੋਈ ਹੈ। ਉਨ੍ਹਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਪੰਜਾਬ ਵਿਧਾਨ ਸਭਾ ਵਿੱਚ ਪਾਸ ਗੁਰਦੁਆਰਾ ਐਕਟ 1925 ਵਿੱਚ ਸੋਧ ਕਰਨ ਲਈ ਦਿੱਤੀ ਪ੍ਰਵਾਨਗੀ ਨੂੰ ਨਾ ਮੰਨਣ। ਰਾਜਪਾਲ ਨੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਭਰੋਸਾ ਦਿਵਾਇਆ ਕਿ ਉਹ ਸੰਵਿਧਾਨਕ ਤੌਰ ‘ਤੇ ਬਿੱਲ ਦੀ ਜਾਂਚ ਕਰਨਗੇ।