ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤ੍ਰਿੰਗ ਕਮੇਟੀ ਵੱਲੋਂ ਅਹਿਮ ਫੈਸਲਾ ਲੈਂਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੀਆਂ ਸੇਵਾਵਾਂ ਖਤਮ ਕਰਦੇ ਹੋਏ ਵਧੀਕ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਲੁਧਿਆਣਾ ਨੂੰ ਅਗਲੇ ਫੈਸਲੇ ਤਕ ਸੇਵਾਵਾਂ ਸੌਂਪੀਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗਿਆਨੀ ਜਗਤਾਰ ਸਿੰਘ ਨੂੰ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ 26 ਨਵੰਬਰ ਨੂੰ ਵਿਸ਼ੇਸ਼ ਸਮਾਗਮ ਰਾਹੀਂ ਸਨਮਾਨਿਤ ਕੀਤਾ ਜਾਵੇਗਾ।
SGPC ਦਾ ਵੱਡਾ ਫੈਸਲਾ- ਹੁਣ ਸਿਰੋਪਾਓ ਦੀ ਥਾਂ ਸਿਰਫ ਪੁਸਤਕਾਂ ਭੇਟ ਕੀਤੀਆਂ ਜਾਣਗੀਆਂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਦੇਸ਼ ਵਿਆਪੀ ਦਸਤਖ਼ਤੀ ਮੁਹਿੰਮ ਦੀ ਰੂਪ-ਰੇਖਾ ਉਲੀਕਦਿਆਂ ਇਸ ਲਹਿਰ ਨੂੰ ਦੇਸ਼ ਦੇ ਕੋਨੇ ਕੋਨੇ ਤੱਕ ਫੈਲਾਉਣ ਦਾ ਫੈਸਲਾ ਕੀਤਾ ਗਿਆ।
ਐਡਵੋਕੇਟ ਧਾਮੀ ਨੇ ਹੋਰ ਫੈਸਲਿਆਂ ਦੀ ਤਫਸੀਲ ਦਿੰਦਿਆਂ ਦੱਸਿਆ ਕਿ ਭਵਿੱਖ ਵਿਚ ਸਿਰੋਪਾਓ ਦੀ ਸੁਚੱਜੀ ਵਰਤੋਂ ਲਈ ਵੀ ਨਿਯਮ ਨਿਰਧਾਰਤ ਕੀਤੇ ਗਏ ਹਨ। ਹੁਣ ਹਰ ਵਿਦਿਅਕ ਅਦਾਰੇ ਅੰਦਰ ਸਿਰੋਪਾਓ, ਲੋਈ ਅਤੇ ਸਨਮਾਨ ਚਿੰਨ੍ਹ ਦੀ ਥਾਂ ਕੇਵਲ ਪੁਸਤਕਾਂ ਦੇਣ ਦਾ ਫੈਸਲਾ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਬੰਦੀ ਸਿੰਘਾਂ ਦੀ ਰਿਹਾਈ ਲਈ 1 ਦਸੰਬਰ ਤੋਂ ਦਸਤਖਤੀ ਮੁਹਿੰਮ ਚਲਾਈ ਜਾਵੇਗੀ।