PoliticsPunjab

SIT ਸਾਹਮਣੇ ਪੇਸ਼ ਹੋਏ ਬਿਕਰਮ ਮਜੀਠੀਆ, ਬੋਲੇ- ਖੁਦ ਬਣ ਜਾਣ SIT ਮੁਖੀ, ਫਿਰ ਕਰਾਂਗਾ 2-2 ਹੱਥ

ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਡਰੱਗ ਮਾਮਲੇ ‘ਚ SIT ਸਾਹਮਣੇ ਪੇਸ਼ ਹੋਣ ਲਈ ਸੋਮਵਾਰ ਨੂੰ ਪਟਿਆਲਾ ਪਹੁੰਚੇ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ 9 ਦਸੰਬਰ ਨੂੰ ਪੰਜਾਬ ਦੀ ਇੱਕ ਲੜਕੀ ਦੇ ਹੱਕ ਲਈ ਡਟਣ ਦਾ ਐਲਾਨ ਕੀਤਾ ਸੀ ਪਰ ਸੀਐਮ ਭਗਵੰਤ ਮਾਨ ਨੂੰ ਇਹ ਗੱਲ ਪਸੰਦ ਨਹੀਂ ਆਈ। ਉਨ੍ਹਾਂ ਨੇ ਉਨ੍ਹਾਂ ਨੂੰ 11 ਦਸੰਬਰ ਨੂੰ ਡਰੱਗ ਮਾਮਲੇ ਵਿੱਚ ਐਸਆਈਟੀ ਸਾਹਮਣੇ ਪੇਸ਼ ਹੋਣ ਲਈ ਸੰਮਨ ਜਾਰੀ ਕਰ ਦਿੱਤੇ।

ਮਾਨ ‘ਤੇ ਹਮਲਾ ਕਰਦਿਆਂ ਮਜੀਠੀਆ ਨੇ ਕਿਹਾ ਕਿ ਸੀਆਈਟੀ ਮੁਖੀ ਮੁਖਵਿੰਦਰ ਸਿੰਘ ਛੀਨਾ 31 ਦਸੰਬਰ ਨੂੰ ਸੇਵਾਮੁਕਤ ਹੋਣ ਜਾ ਰਹੇ ਹਨ। ਅਜਿਹੀ ਸਥਿਤੀ ਵਿੱਚ ਮਾਨ ਆਪ ਸਿਟ ਦੇ ਮੁਖੀ ਬਣੋ ਜਾਣ ਅਤੇ ਕੇਜਰੀਵਾਲ ਸਮੇਤ ਆਪਣੇ ਓਐਸਡੀ ਨੂੰ ਮੈਂਬਰ ਤੇ ਤੌਰ ਵਿੱਚ ਇਸ ਵਿੱਚ ਸ਼ਾਮਲ ਕਰ ਲੈਣ। ਫਿਰ ਉਹ ਮਾਨ ਨਾਲ ਦੋ-ਦੋ ਹੱਥ ਕਰਨਗੇ। ਮਜੀਠੀਆ ਨੇ ਕਿਹਾ ਕਿ ਉਹ ਗ੍ਰਿਫਤਾਰੀ ਤੋਂ ਡਰਨ ਵਾਲੇ ਨਹੀਂ ਹਨ। ਇਸ ਲਈ ਉਨ੍ਹਾਂ ਨੂੰ ਕਮਜ਼ੋਰ ਆਗੂ ਨਾ ਸਮਝੋ।

ਮਜੀਠੀਆ ਨੇ ਕਿਹਾ ਕਿ ਸਪੱਸ਼ਟ ਹੈ ਕਿ ਭਗਵੰਤ ਮਾਨ ਖਿਲਾਫ ਮੁੱਦਿਆਂ ਨੂੰ ਲੈ ਕੇ ਲੜਨ ਵਾਲਿਆਂ ਖਿਲਾਫ ਸਰਕਾਰੀ ਤੰਤਰ ਦੀ ਦੁਰਵਰਤੋਂ ਹੋ ਰਹੀ ਹੈ। ਇਹ ਬੇਹੱਦ ਗਲਤ ਹੈ। ਪਰ ਉਹ ਕਾਨੂੰਨ ਵਿੱਚ ਵਿਸ਼ਵਾਸ ਰੱਖਦੇ ਹਨ ਅਤੇ ਬੇਇਨਸਾਫ਼ੀ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਦੇ ਰਹਿਣਗੇ ਅਤੇ ਹੱਕ ਅਤੇ ਸੱਚ ਦੀ ਜੰਗ ਲੜਦੇ ਰਹਿਣਗੇ। ਮਜੀਠੀਆ ਨੇ ਤਾਅਨਾ ਮਾਰਦਿਆਂ ਕਿਹਾ ਕਿ ਉਹ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵਰਗੇ ਨਹੀਂ ਹਨ, ਜੋ ਈਡੀ ਸਾਹਮਣੇ ਪੇਸ਼ ਹੋਣ ਦੀ ਬਜਾਏ ਭਗਵੰਤ ਮਾਨ ਦੇ ਜਹਾਜ਼ ‘ਚ ਬੈਠ ਕੇ ਭੱਜ ਗਏ।

Back to top button