IndiaPunjab

ਕਿਸਾਨ ਜਥੇਬੰਦੀਆਂ ਵਲੋਂ ਦੇਸ਼ ਭਰ ‘ਚ ਟਰੈਕਟਰ ਮਾਰਚ ਅਤੇ ਦਿੱਲੀ ਰਾਮਲੀਲਾ ਮੈਦਾਨ ‘ਚ ਮਹਾਪੰਚਾਇਤ ਕਰਨ ਦਾ ਐਲਾਨ

The United Kisan Morcha announced to hold a tractor march across the country and a Mahapanchayat in Delhi

ਸੰਯੁਕਤ ਕਿਸਾਨ ਮੋਰਚਾ ਦੀ ਇਕ ਅਹਿਮ ਮੀਟਿੰਗ ਵੀਰਵਾਰ ਨੂੰ ਚੰਡੀਗੜ੍ਹ ਵਿਖੇ ਹੋਈ। ਜਿਸ ਵਿੱਚ ਦੇਸ਼ ਭਰ ਦੇ ਕਈ ਸੂਬਿਆਂ ਦੇ ਕਿਸਾਨ ਆਗੂਆਂ ਨੇ ਸ਼ਮੂਲੀਅਤ ਕੀਤੀ। 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਕਿਸਾਨ ਮਹਾਪੰਚਾਇਤ ਕਰਨਗੇ। 26 ਫਰਵਰੀ ਨੂੰ ਦੇਸ਼ ਭਰ ਦੇ ਕਿਸਾਨਾਂ ਨੇ ਟਰੈਕਟਰ ਮਾਰਚ ਕਰਨ ਦਾ ਫੈਸਲਾ ਕੀਤਾ ਹੈ।

SKM ਨੇ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਕਿਸਾਨ ਮਹਾਪੰਚਾਇਤ ਅਤੇ 26 ਫਰਵਰੀ ਨੂੰ ਦੇਸ਼ ਭਰ ਦੇ ਕਿਸਾਨਾਂ ਨੇ ਟਰੈਕਟਰ ਮਾਰਚ ਕਰਨ ਦਾ ਫੈਸਲਾ ਕੀਤਾ ਹੈ।

ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ 23 ਫਰਵਰੀ ਨੂੰ ਦੇਸ਼ ਭਰ ਵਿੱਚ ਕਿਸਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਅਤੇ ਗ੍ਰਹਿ ਮੰਤਰੀ ਅਨਿਲ ਵਿੱਜ ਦੇ ਪੁਤਲੇ ਫੂਕਣਗੇ। ਕਿਸਾਨ ਆਗੂਆਂ ਨੇ ਖਨੌਰੀ ਸਰਹੱਦ ‘ਤੇ ਆਪਣੀ ਜਾਨ ਗੁਆਉਣ ਵਾਲੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਦੇਸ਼ ਭਰ ਵਿੱਚ ਰੋਹ ਅਤੇ ਕਾਲੇ ਦਿਵਸ ਦੇ ਰੂਪ ਵਿੱਚ ਰੋਸ ਪ੍ਰਦਰਸ਼ਨ ਕਰਨਗੀਆਂ।

ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਹਰਿਆਣਾ ਪੁਲਿਸ ਨੇ ਪੰਜਾਬ ਸਰਹੱਦ ’ਤੇ ਕਾਰਵਾਈ ਕੀਤੀ ਹੈ। ਉਨ੍ਹਾਂ ਹਰਿਆਣਾ ਪੁਲਿਸ ਖ਼ਿਲਾਫ਼ ਧਾਰਾ 302 ਤਹਿਤ ਕੇਸ ਦਰਜ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਨਿਆਂਇਕ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਵੀ ਕੀਤੀ। ਸੰਯੁਕਤ ਕਿਸਾਨ ਮੋਰਚਾ ਨੇ ਪੀੜਤ ਪਰਿਵਾਰ ਨੂੰ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦੀ ਵੀ ਮੰਗ ਕੀਤੀ ਹੈ।

Back to top button