Latest news

Glime India News

ਪੰਜਾਬ ਪੁਲਿਸ ਦਾ ਕਾਂਸਟੇਬਲ ਕੈਪਟਨ ਦਾ P.A ਬਣ ਮਾਰਦਾ ਸੀ ਠੱਗੀਆਂ, ਕੀਤਾ ਗ੍ਰਿਫਤਾਰ

ਪੰਜਾਬ ਪੁਲਿਸ ਨੇ ਸਿਪਾਹੀ ਮਨਜਿੰਦਰ ਸਿੰਘ ਨੂੰ ਮੁੱਖ ਮੰਤਰੀ ਦਾ ਪੀਏ ਬਣ ਕੇ ਅਤੇ ਟਰੂਕਾਲਰ ਐਪ ਦੀ ਵਰਤੋਂ ਕਰਦਿਆਂ ਖ਼ੁਦ ਨੂੰ ਵੱਖ ਵੱਖ ਅਹੁਦਿਆਂ ਦੇ ਸੀਨੀਅਰ ਅਧਿਕਾਰੀ ਵਜੋਂ ਗਲਤ ਤਰੀਕੇ ਨਾਲ ਪੇਸ਼ ਕਰਕੇ ਕਈ ਵਿਅਕਤੀਆਂ ਨੂੰ ਧੋਖਾ ਦੇਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।

ਡੀਜੀਪੀ ਸ੍ਰੀ ਦਿਨਕਰ ਗੁਪਤਾ ਨੇ ਸਪੈਸ਼ਲ ਡੀਜੀਪੀ ਪੰਜਾਬ ਆਰਮਡ ਪੁਲਿਸ ਨੂੰ ਹਦਾਇਤ ਕੀਤੀ ਹੈ ਕਿ ਉਕਤ ਸਿਪਾਹੀ ਨੂੰ ਬਰਖਾਸਤ ਕੀਤਾ ਜਾਵੇ, ਜੋ ਕਿ ਅਪਰਾਧਿਕ ਮਾਮਲਿਆਂ ਵਿਚ ਸ਼ਾਮਲ ਪਾਇਆ ਗਿਆ ਹੈ ਅਤੇ ਪਹਿਲਾਂ ਤਿੰਨ ਵੱਖ-ਵੱਖ ਮਾਮਲਿਆਂ ਵਿਚ ਬਰੀ ਹੋ ਚੁੱਕਾ ਹੈ। ਸਾਲ 2006 ਦੌਰਾਨ ਪੰਜਾਬ ਪੁਲਿਸ ਵਿਚ ਬਤੌਰ ਸਿਪਾਹੀ ਭਰਤੀ ਹੋਇਆ ਇਹ ਪੁਲਿਸ ਮੁਲਾਜ਼ਮ ਮੌਜੂਦਾ ਸਮੇਂ 1 ਆਈਆਰਬੀ ਵੱਲੋਂ 21 ਨੰਬਰ ਓਵਰਬ੍ਰਿਜ, ਪਟਿਆਲਾ ਵਿਖੇ ਸੰਤਰੀ ਗਾਰਡ ਵਜੋਂ ਤਾਇਨਾਤ ਸੀ।

ਸ੍ਰੀ ਗੁਪਤਾ ਨੇ ਦੱਸਿਆ ਕਿ ਸਕੱਤਰ (ਖਰਚਾ) ਅਤੇ ਡਾਇਰੈਕਟਰ (ਮਾਈਨਿੰਗ) ਸ੍ਰੀ ਵਿਜੇ ਐਨ ਜ਼ਾਦੇ ਵਲੋਂ ਦਿੱਤੀ ਜਾਣਕਾਰੀ ਤੋਂ ਬਾਅਦ ਪੁਲਿਸ ਨੇ ਕਾਰਵਾਈ ਸ਼ੁਰੂ ਕੀਤੀ। ਸ੍ਰੀ ਜਾਦੇ ਨੇ ਦੱਸਿਆ ਸੀ ਕਿ ਉਨ੍ਹਾਂ ਨੂੰ ਇਕ ਵਿਅਕਤੀ ਦਾ ਫੋਨ ਆਇਆ ਸੀ ਜੋ ਦਾਅਵਾ ਕਰ ਰਿਹਾ ਸੀ ਕਿ ਉਹ ਮੁੱਖ ਮੰਤਰੀ ਦੀ ਰਿਹਾਇਸ਼ ਤੋਂ ਬੋਲ ਰਿਹਾ ਹੈ। ਜਦੋਂ ਇਸ ਦੀ ਜਾਂਚ ਕੀਤੀ ਗਈ ਤਾਂ ਪਤਾ ਲੱਗਿਆ ਕਿ ਕੋਈ ਵੀ ਅਜਿਹਾ ਵਿਅਕਤੀ ਮੁੱਖ ਮੰਤਰੀ ਦੀ ਰਿਹਾਇਸ਼ ਜਾਂ ਦਫਤਰ ਵਿੱਚ ਡਿਊਟੀ ਤੇ ਨਹੀਂ ਸੀ। ਹਾਲਾਂਕਿ, ਟਰੂਕਾਲਰ ‘ਤੇ ਦਿਖਾਇਆ ਗਿਆ ਸੀ ਕਿ ਇਹ ਕਾਲ ਮੁੱਖ ਮੰਤਰੀ ਨਿਵਾਸ ਤੋਂ ਆਈ ਹੈ। ਡੀਜੀਪੀ ਨੇ ਦੱਸਿਆ ਕਿ ਐਮ.ਬੀ.ਏ. ਪਾਸ ਇਹ ਸ਼ੱਕੀ ਵਿਅਕਤੀ ਵੱਖ-ਵੱਖ ਸਰਕਾਰੀ ਅਧਿਕਾਰੀਆਂ ਨੂੰ ਫੋਨ ਕਰਦਾ ਸੀ ਅਤੇ ਅਕਸਰ ਖੁਦ ਨੂੰ ਮੁੱਖ ਮੰਤਰੀ ਦਾ ਨਿੱਜੀ ਸਹਾਇਕ ਕੁਲਦੀਪ ਸਿੰਘ ਵਜੋਂ ਪੇਸ਼ ਕਰਦਾ ਸੀ। 

Leave a Comment