
Election Commission orders Punjab DGP to investigate alleged audio of SSP
ਪੰਜਾਬ ਦੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਮਾਹੌਲ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਸ਼੍ਰੋਮਣੀ ਅਕਾਲੀ ਅਕਾਲੀ ਵੱਲੋਂ ਐਸਐਸਪੀ ਪਟਿਆਲਾ ਦੀ ਕਥਿਤ ਆਡੀਓ ਮਾਮਲੇ ਵਿੱਚ ਪੰਜਾਬ-ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਤੋਂ ਬਾਅਦ ਪੁਲਿਸ ਅਧਿਕਾਰੀ ਵਰੁਣ ਸ਼ਰਮਾ ਲਗਾਤਾਰ ਮੁਸ਼ਕਿਲ ‘ਚ ਘਿਰਦੇ ਜਾ ਰਹੇ ਹਨ। ਹੁਣ ਪੰਜਾਬ ਰਾਜ ਚੋਣ ਕਮਿਸ਼ਨ ਨੇ ਇਸ ਕਥਿਤ ਆਡੀਓ ਮਾਮਲੇ ਵਿੱਚ ਡੀਜੀਪੀ ਪੰਜਾਬ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ।
ਜਾਣਕਾਰੀ ਅਨੁਸਾਰ, ਸਟੇਟ ਚੋਣ ਕਮਿਸ਼ਨ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਨੋਟਿਸ ਜਾਰੀ ਕਰਦਿਆਂ ਐਸਐਸਪੀ ਪਟਿਆਲਾ ਦੀ ਕਥਿਤ ਆਡੀਓ ਵਾਇਰਲ ਦੇ ਮਾਮਲੇ ਜਾਂਚ ਕਰਨ ਦੇ ਆਦੇਸ਼ ਦਿੱਤੇ ਹਨ। ਕਮਿਸ਼ਨ ਨੇ ਡੀਜੀਪੀ ਨੂੰ ਜਲਦ ਤੋਂ ਜਲਦ ਮਾਮਲੇ ਦੀ ਜਾਂਚ ਕਰਕੇ ਰਿਪੋਰਟ ਜਮ੍ਹਾਂ ਕਰਵਾਉਣ ਲਈ ਕਿਹਾ ਹੈ।









