
ਲੁਧਿਆਣਾ ‘ਚ ਐੱਸ.ਟੀ.ਐੱਫ. ਨੇ ਪੁਲਿਸ ਸਬ-ਇੰਸਪੈਕਟਰ ਸਮੇਤ 3 ਲੋਕਾਂ ਨੂੰ ਹੈਰੋਇਨ ਦੇ ਨਾਲ ਗ੍ਰਿਫ਼ਤਾਰ ਕੀਤਾ ਹੈ। ਇਸ ਮੌਕੇ ਏ.ਆਈ.ਜੀ. ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਲੁਧਿਆਣਾ ਰੇਂਜ ਐੱਸ.ਟੀ.ਐੱਫ. ਨੇ ਐੱਫ.ਆਈ.ਆਰ. ਦਰਜ ਕੀਤੀ, ਜਿਸ ‘ਚ ਉਨ੍ਹਾਂ ਨੇ ਸਬ-ਇੰਸਪੈਕਟਰ ਹਰਜਿੰਦਰ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਕੋਲੋਂ 16 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ।