ਪੰਜਾਬ ਸਰਕਾਰ ਵਲੋਂ ਇੰਪ੍ਰੂਵਮੈਂਟ ਟਰੱਸਟ ਦੇ 7 ਅਧਿਕਾਰੀ ਮੁਅੱਤਲ
Punjab government suspends 7 officers of Improvement Trust

Punjab government suspends 7 officers of Improvement Trust
ਅੰਮ੍ਰਿਤਸਰ ਦੇ ਟੈਂਡਰ ਘੋਟਾਲੇ ਵਿੱਚ ਸਰਕਾਰ ਨੇ ਵੱਡਾ ਕਦਮ ਚੁੱਕਦਿਆਂ ਇੰਪ੍ਰੂਵਮੈਂਟ ਟਰੱਸਟ ਦੇ 7 ਇੰਜੀਨੀਅਰਾਂ ਨੂੰ ਮੁਅੱਤਲ ਕਰ ਦਿੱਤਾ ਹੈ। ਇਹ ਕਾਰਵਾਈ ਐਸਐਸਪੀ ਵਿਜੀਲੈਂਸ ਲਖਬੀਰ ਸਿੰਘ ਵੱਲੋਂ ਕੀਤੀ ਗਈ ਵਿਸਤ੍ਰਿਤ ਜਾਂਚ ਤੋਂ ਬਾਅਦ ਅਮਲ ਵਿੱਚ ਲਿਆਉਂਦੀ ਗਈ। ਜਾਣਕਾਰੀ ਮੁਤਾਬਕ ਇਹ ਮਾਮਲਾ ਲਗਭਗ 50 ਕਰੋੜ ਰੁਪਏ ਦੀ ਲਾਗਤ ਵਾਲੇ ਟੈਂਡਰ ਦੇ ਅਲਾਟਮੈਂਟ ਨਾਲ ਜੁੜਿਆ ਹੋਇਆ ਹੈ। ਜਾਂਚ ਦੌਰਾਨ ਸਾਹਮਣੇ ਆਇਆ ਕਿ ਵਰਕ ਆਰਡਰ ਜਾਰੀ ਕਰਨ ਦੀ ਪ੍ਰਕਿਰਿਆ ਵਿੱਚ ਵੱਡੇ ਪੱਧਰ ‘ਤੇ ਭ੍ਰਿਸ਼ਟਾਚਾਰ ਕੀਤਾ ਗਿਆ, ਜਿਸ ਕਾਰਨ ਸਰਕਾਰ ਨੂੰ ਕਰੋੜਾਂ ਰੁਪਏ ਦਾ ਵਿੱਤੀ ਨੁਕਸਾਨ ਝੱਲਣਾ ਪਿਆ। ਸਰਕਾਰੀ ਸੂਤਰਾਂ ਅਨੁਸਾਰ, ਇਸ ਮਾਮਲੇ ਵਿੱਚ ਹੋਰ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਪਾਏ ਜਾਣ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਸਰਕਾਰ ਨੇ ਵਿਜੀਲੈਂਸ ਵੱਲੋਂ ਦਿੱਤੀ ਗਈ ਰਿਪੋਰਟ ਦੇ ਆਧਾਰ ‘ਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਦੇ ਨਾਲ ਹੀ, ਇਸ ਪੂਰੇ ਮਾਮਲੇ ਵਿੱਚ ਸ਼ਾਮਲ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਵਿਜੀਲੈਂਸ ਕੇਸ ਦਰਜ ਕਰਨ ਦੀ ਤਿਆਰੀ ਵੀ ਜਾਰੀ ਹੈ।







