Punjab
ਪੰਜਾਬ ‘ਚ ਲਗਾਤਾਰ 3 ਦਿਨ ਰਹਿਣਗੀਆਂ ਛੁੱਟੀਆਂ,ਪੜ੍ਹੋ ਇਹ ਖ਼ਬਰ
There will be 3 consecutive days of holidays in Punjab, read this news

ਸੂਬੇ ਵਿਚ 08 ਅਪ੍ਰੈਲ 2024 ਦਿਨ ਸੋਮਵਾਰ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿਦਿਅਕ ਅਦਾਰੇ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ। ਦਰਅਸਲ ਇਸ ਦਿਨ ਸ਼੍ਰੀ ਗੁਰੂ ਨਾਭਾ ਦਾਸ ਜੀ ਦਾ ਜਨਮ ਦਿਵਸ ਸੂਬੇ ਭਰ ਵਿਚ ਮਨਾਇਆ ਜਾਵੇਗਾ। ਸਰਕਾਰ ਨੇ ਸਾਲ 2024 ਦੀ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ ਇਸ ਦਿਵਸ ਨੂੰ ਥਾਂ ਦਿੱਤੀ ਹੈ।

‘ਜਨਮ ਦਿਵਸ ਸ਼੍ਰੀ ਗੁਰੂ ਨਾਭਾ ਦਾਸ ਜੀ’ ’ਤੇ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਰਕਾਰੀ ਸਕੂਲ, ਕਾਲਜ ਸਮੇਤ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।