Punjab

ਭਾਰਤ ਨੇ ਕੈਨੇਡਾ ਵਿੱਚੋ ਆਪਣਾ ਹਾਈ ਕਮਿਸ਼ਨਰ ਨੂੰ ਵਾਪਸ ਸੱਦਿਆ

India recalled its High Commissioner from Canada

ਭਾਰਤ ਤੇ ਕੈਨੇਡਾ ਦੇ ਰਿਸ਼ਤੇ ਖਰਾਬ ਹੋ ਰਹੇ ਹਨ ਤੇ ਸਿੱਖ ਆਗੂ ਦੀ ਹੱਤਿਆ ਦੇ ਮਾਮਲੇ ਵਿਚ ਕੈਨੇਡਾ ਵੱਲੋਂ ਭਾਰਤੀ ਸਫੀਰ ਤੋਂ ਪੁੱਛ ਪੜਤਾਲ ਬਾਰੇ ਆਖੇ ਜਾਣ ਤੋਂ ਬਾਅਦ ਭਾਰਤ ਨੇ ਅੱਜ ਕੈਨੇਡਾ ਦੇ ਦੇਸ਼ (ਭਾਰਤ) ਵਿਚ ਤਾਇਨਾਤ ਇੰਚਾਰਜ ਨੂੰ ਤਲਬ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਟਰੂਡੋ ਸਰਕਾਰ ਦੇ ਰਵੱਈਏ ਤੋਂ ਸੰਤੁਸ਼ਟ ਨਹੀਂ ਹੈ।

ਇਸ ਤੋਂ ਇਲਾਵਾ ਭਾਰਤ ਨੇ ਕੈਨੇਡਾ ਵਿਚ ਤਾਇਨਾਤ ਭਾਰਤੀ ਹਾਈ ਕਮਿਸ਼ਨਰ ਨੂੰ ਵੀ ਦੇਸ਼ ਵਾਪਸ ਸੱਦ ਲਿਆ ਹੈ। ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਕੈਨੇਡਾ ਦੀ ਟਰੂਡੋ ਸਰਕਾਰ ‘ਤੇ ਵਿਸ਼ਵਾਸ ਨਹੀਂ ਹੈ।
ਇਸ ਤੋਂ ਪਹਿਲਾਂ ਭਾਰਤੀ ਵਿਦੇਸ਼ ਮੰਤਰਾਲੇ ਨੇ ਕੈਨੇਡਾ ਵਿਚ ਭਾਰਤ ਦੇ ਹਾਈ ਕਮਿਸ਼ਨਰ ਸੰਜੈ ਵਰਮਾ ਤੇ ਹੋਰ ਕੂਟਨੀਤਕਾਂ ਤੋਂ ਨਿੱਝਰ ਮਾਮਲੇ ਵਿਚ ਪੁੱਛ-ਪੜਤਾਲ ਕਰਨ ਬਾਰੇ ਟਰੂਡੋ ਸਰਕਾਰ ਦੀ ਬੇਨਤੀ ਖਾਰਜ ਕਰ ਦਿੱਤੀ ਸੀ। ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਕੈਨੇਡਾ ਸਰਕਾਰ ਵੱਲੋਂ ਲਾਏ ਦੋਸ਼ ਨਿਰਾਧਾਰ ਹਨ।

Back to top button