
ਜਲੰਧਰ, ਐਚ ਐਸ ਚਾਵਲਾ।
ਸ਼੍ਰੀ ਸਵਰਨਦੀਪ ਸਿੰਘ, ਪੀ.ਪੀ.ਐਸ. ਸੀਨੀਅਰ ਪੁਲਿਸ ਕਪਤਾਨ,ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿਮ ਤਹਿਤ ਸ਼੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ ਪੁਲਿਸ ਕਪਤਾਨ, ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਅਤੇ ਸ਼੍ਰੀ ਜਸਵਿੰਦਰ ਸਿੰਘ ਚਾਹਲ, ਪੀ.ਪੀ.ਐਸ., ਉੱਪ ਪੁਲਿਸ ਕਪਤਾਨ, ਇੰਵੈਸਟੀਗੇਸ਼ਨ ਜਲੰਧਰ ਦਿਹਾਤੀ ਦੀ ਰਹਿਨੁਮਾਈ ਹੇਠ ਸਬ-ਇੰਸਪੈਕਟਰ ਪੁਸ਼ਪ ਬਾਲੀ ਇੰਚਾਰਜ ਕ੍ਰਾਇਮ ਬ੍ਰਾਂਚ ਜਲੰਧਰ ਦਿਹਾਤੀ ਦੀ ਸਪੈਸ਼ਲ ਪੁਲਿਸ ਟੀਮ ਵੱਲੋਂ 50 ਗ੍ਰਾਮ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਗ੍ਰਿਫਤਾਰ ਕੀਤਾ ਗਿਆ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ. ਪੁਲਿਸ ਕਪਤਾਨ, ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਮਿਤੀ 09.10.2022 ਨੂੰ ਕਰਾਇਮ ਬ੍ਰਾਂਚ ਜਿਲ੍ਹਾ ਜਲੰਧਰ ਦਿਹਾਤੀ ਦੇ ਐਸ.ਆਈ. ਭੁਪਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆ ਦੇ ਬਾਸਿਲਸਿਲਾ ਗਸ਼ਤ ਬਾ ਚੈਕਿੰਗ ਭੈੜੇ ਪੁਰਸ਼ਾਂ ਦੇ ਸਬੰਧ ਵਿੱਚ ਬਾ-ਸਵਾਰੀ ਸਰਕਾਰੀ ਗੱਡੀ ਨਾਕਾਂ ਕਠਾਰ ਜਲੰਧਰ ਰੋਡ ਪਰ ਮੌਜੂਦ ਸੀ ਕਿ ਦੋਰਾਨੇ ਨਾਕਾ ਬੰਦੀ ਇੱਕ ਮੋਨਾ ਵਿਅਕਤੀ ਕਾਲਾ ਮੋਟ ਰੰਗ ਦੀ ਐਕਟਿਵਾ ਬਿਨਾ ਨੰਬਰੀ ਤੇ ਸਵਾਰ ਹੋਕੇ ਹੁਸ਼ਿਆਰਪੁਰ ਵੱਲੋ ਆਇਆ। ਜੋ ਯਕਦਮ ਪੁਲਿਸ ਪਾਰਟੀ ਨੂੰ ਦੇਖਕੇ ਘਬਰਾਕੇ ਐਕਟੀਵਾ ਪਿੱਛੇ ਨੂੰ ਮੋੜਣ ਲੱਗਾ। ਜਿਸ ਨੂੰ SI ਭੁਪਿੰਦਰ ਸਿੰਘ ਨੇ ਸ਼ੱਕ ਦੀ ਬਿਨਾਹ ਤੇ ਸਾਥੀ ਕਰਮਚਾਰੀਆ ਦੀ ਮਦਦ ਨਾਲ ਕਾਬੂ ਕਰਕੇ ਉਸਦਾ ਨਾਮ ਪਤਾ ਪੁੱਛਿਆ। ਜਿਸ ਨੇ ਆਪਣਾ ਨਾਮ ਵਿਸ਼ਾਲ ਪੁੱਤਰ ਦੀਪਕ ਵਾਸੀ ਮੁਹੱਲਾ ਨਿਊ ਸ਼ਾਸਤਰੀ ਨਗਰ ਥਾਣਾ ਮਾਡਲ ਟਾਊਨ ਜਿਲ੍ਹਾ ਹੁਸ਼ਿਆਰਪੁਰ ਦੱਸਿਆ।
ਜੋ ਸਬ-ਇੰਸਪੈਕਟਰ ਭੁਪਿੰਦਰ ਸਿੰਘ ਨੇ ਵਿਸ਼ਾਲ ਉਕਤ ਦੀ ਬਿਨਾਂ ਨੰਬਰੀ ਐਕਟਿਵਾ ਦੀ ਹਸਬ ਜਾਬਤਾ ਅਨੁਸਾਰ ਤਲਾਸ਼ੀ ਲੈਣ ਤੇ ਐਕਟਿਵਾ ਦੀ ਡਿੱਗੀ ਵਿੱਚੋਂ ਇੱਕ ਮੋਮੀ ਲਿਫਾਫੇ ਵਿੱਚ ਹੈਰੋਇਨ ਬ੍ਰਾਮਦ ਹੋਈ। ਜੋ ਇਲੈਕਟਰੋਨਿਕ ਕੰਡੇ ਤੇ ਵਜਨ ਕਰਨ ਤੇ 50 ਗ੍ਰਾਮ ਹੈਰੋਇਨ ਹੋਈ। ਜੋ ਦੋਸ਼ੀ ਦੇ ਖਿਲਾਫ ਮੁਕੱਦਮਾ ਨੰਬਰ 165 ਮਿਤੀ 09.102022 ਜੁਰਮ 21(B)-61-85 NDPS ACT ਥਾਣਾ ਆਦਮਪੁਰ ਜਿਲ੍ਹਾ ਜਲੰਧਰ ਦਿਹਾਤੀ ਦਰਜ ਰਜਿਸਟਰ ਕਰਕੇ ਤਫਤੀਸ ਅਮਲ ਵਿੱਚ ਲਿਆਂਦੀ।
ਇਸ ਸਬੰਧੀ ਪ੍ਰੈਸ ਨੂੰ ਹੋਰ ਜਾਣਕਾਰੀ ਦਿੰਦੇ ਹੋਏ ਸ਼੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ ਪੁਲਿਸ ਕਪਤਾਨ, ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਤਫਤੀਸ਼ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਵਿਸ਼ਾਲ ਉਕਤ ਦੇ ਖਿਲਾਫ ਜਿਲ੍ਹਾ ਹੁਸ਼ਿਆਰਪੁਰ ਵਿੱਚ 01 ਮੁੱਕਦਮਾ ਦਰਜ ਰਜਿਸਟਰ ਹੈ। ਦੋਸ਼ੀ ਵਿਸ਼ਾਲ ਉਕਤ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਹੋਰ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾਵੇਗੀ। ਇਸ ਪਾਸੋਂ ਇਹ ਵੀ ਪੁੱਛ- ਗਿੱਛ ਕੀਤੀ ਜਾਵੇਗੀ ਕਿ ਇਹ ਹੈਰੋਇਨ ਕਿਸ ਪਾਸੋਂ ਖਰੀਦ ਕਰਦਾ ਸੀ, ਅਤੇ ਕਿਸ-ਕਿਸ ਨੂੰ ਅੱਗੇ ਸਪਲਾਈ ਕਰਦਾ ਹੈ ਅਤੇ ਇਸ ਦੇ ਬੈਕਵਡ- ਫਾਰਵਡ ਲਿੰਕ ਬਾਰੇ ਵੀ ਜਾਨਣਾ ਜਰੂਰੀ ਹੈ।