ChandigarhPunjab

ਚੰਡੀਗੜ੍ਹ ਯੂਨੀਵਰਸਿਟੀ ‘ਚ ਕੁੜੀਆਂ ਦੀ ਵੀਡੀਓ ਬਣਾਉਣ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ

ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਹੋਸਟਲ ਵਿੱਚ ਕੁੜੀਆਂ ਦੀ ਨਹਾਉਂਦਿਆਂ ਦੀ ਵੀਡੀਓ ਬਣਾਉਣ ਅਤੇ ਵਾਇਰਲ ਕਰਨ ਦਾ ਮਾਮਲਾ ਹਾਈਕੋਰਟ ਪੁੱਜ ਗਿਆ ਹੈ। ਹਾਈਕੋਰਟ ਦੇ ਵਕੀਲ ਨੇ ਅਰਜ਼ੀ ਦਾਖਲ ਕਰਕੇ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੀ ਮੰਗ ਕੀਤੀ ਹੈ। ਯੂਨੀਵਰਸਿਟੀ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ‘ਤੇ ਦੋਸ਼ ਹਨ ਕਿ ਉਹ ਕੁੜੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਅਸਫਲ ਰਿਹਾ ਹੈ। ਇਸ ਮਾਮਲੇ ‘ਤੇ ਸੁਣਵਾਈ ਦੀ ਤਰੀਕ ਅਜੇ ਤੈਅ ਨਹੀਂ ਹੋਈ ਹੈ ਅਤੇ ਅਗਲੇ ਕੁਝ ਦਿਨਾਂ ‘ਚ ਮਾਮਲਾ ਸੁਣਵਾਈ ਲਈ ਆ ਸਕਦਾ ਹੈ।

ਜਾਣਕਾਰੀ ਅਨੁਸਾਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਵਕੀਲ ਨੇ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੀ ਮੰਗ ਕਰਦਿਆਂ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਲੜਕੀਆਂ ਦੀ ਸੁਰੱਖਿਆ ਯਕੀਨੀ ਬਣਾਉਣ ‘ਚ ਨਾਕਾਮ ਰਹੀ ਹੈ ਅਤੇ ਇਸ ਕਾਰਨ ਵਿਦਿਆਰਥੀਆਂ ‘ਚ ਡਰ ਦਾ ਮਾਹੌਲ ਹੈ।

Back to top button